ਸ੍ਰੀਨਗਰ, 13 ਅਪਰੈਲ
ਜੰਮੂ ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ ਵਿੱਚ ਦਹਿਸ਼ਤਗਰਦਾਂ ਨੇ ਅੱਜ ਸਿਵਲੀਅਨ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ। ਪੀੜਤ ਦੀ ਪਛਾਣ ਸਤੀਸ਼ ਕੁਮਾਰ ਸਿੰਘ ਵਜੋਂ ਦੱਸੀ ਗਈ ਹੈ। ਦਹਿਸ਼ਤਗਰਦਾਂ ਨੇ ਉਸ ਨੂੰ ਰਾਤੀਂ ਸਾਢੇ ਸੱਤ ਵਜੇ ਦੇ ਕਰੀਬ ਦੱਖਣੀ ਕਸ਼ਮੀਰ ਜ਼ਿਲ੍ਹੇ ਦੇ ਕਾਕਰਾਨ ਇਲਾਕੇ ਵਿਚ ਗੋਲੀਆਂ ਮਾਰੀਆਂ। ਗੋਲੀਆਂ ਚੱਲਣ ਮੌਕੇ ਸਿੰਘ ਦੀ ਰਿਹਾਇਸ਼ ਦੇ ਬਾਹਰ ਦੋ ਪੁਲੀਸ ਮੁਲਾਜ਼ਮ ਤਾਇਨਾਤ ਸਨ। ਇਕ ਗੋਲੀ ਸਿੰਘ ਦੇ ਸਿਰ ਤੇ ਦੋ ਛਾਤੀ ਵਿੱਚ ਲੱਗੀਆਂ। ਉਸ ਨੂੰ ਸ੍ਰੀਨਗਰ ਦੇ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸ ਦੀ ਮੌਤ ਹੋ ਗਈ। ਅਧਿਕਾਰੀਆਂ ਨੂੰ ਸ਼ੱਕ ਹੈ ਕਿ ਹਮਲੇ ਪਿੱਛੇ ਲਸ਼ਕਰ-ਏ-ਤਇਬਾ ਜਥੇਬੰਦੀ ਦੇ ਨਵੇਂ ਰੰਗਰੂਟਾਂ ਦਾ ਹੱਥ ਹੈ। ਪਿਛਲੇ ਦਸ ਦਿਨਾਂ ਦੌਰਾਨ ਦਹਿਸ਼ਤਗਰਦਾਂ ਨੇ ਦੱਖਣੀ ਕਸ਼ਮੀਰ ਵਿੱਚ ਆਮ ਨਾਗਰਿਕਾਂ ’ਤੇ ਹਮਲੇ ਤੇਜ਼ ਕਰ ਦਿੱਤੇ ਹਨ। -ਪੀਟੀਆਈ