ਕੋਲਕਾਤਾ, 18 ਅਪਰੈਲ
ਸ਼ਹਿਰ ਦੇ ਦੱਖਣੀ ਹਿੱਸੇ ‘ਚ ਇਕ ਉਸਾਰੀ ਅਧੀਨ ਥਾਂ ‘ਤੇ ਕਬਜ਼ੇ ਨੂੰ ਲੈ ਕੇ ਸੋਮਵਾਰ ਨੂੰ ਦੋ ਧੜਿਆਂ ਵਿਚਾਲੇ ਹੋਈ ਲੜਾਈ ਵਿੱਚ ਘੱਟੋ-ਘੱਟ ਅੱਠ ਵਿਅਕਤੀ ਜ਼ਖਮੀ ਹੋ ਗਏ। ਪੁਲੀਸ ਨੇ ਝੀਲ ਗਾਰਡਨ ਖੇਤਰ ਵਿੱਚ ਟੀਐਮਸੀ ਸੰਸਦ ਮੈਂਬਰ ਸੌਗਾਤਾ ਰਾਏ ਦੀ ਰਿਹਾਇਸ਼ ਨੇੜੇ ਹੋਈ ਝੜੱਪ ਦੇ ਸਬੰਧ ਵਿੱਚ ਛੇ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਪੁਲੀਸ ਅਧਿਕਾਰੀ ਨੇ ਕਿਹਾ, “ਅਸੀਂ ਇਸ ਘਟਨਾ ਵਿੱਚ ਸ਼ਾਮਲ ਹੋਰਨਾਂ ਲੋਕਾਂ ਦੀ ਭਾਲ ਕਰ ਰਹੇ ਹਾਂ। ਕੋਲਕਾਤਾ ਪੁਲੀਸ ਦੇ ਐਂਟੀ ਰਾਊਡੀ ਸੈਕਸ਼ਨ (ਏਆਰਐਸ) ਦੀ ਇੱਕ ਵੱਡੀ ਟੀਮ ਇਲਾਕੇ ਵਿੱਚ ਸਥਿਤੀ ’ਤੇ ਨਜ਼ਰ ਰੱਖ ਰਹੀ ਹੈ।’’ ਅਧਿਕਾਰੀ ਨੇ ਦੱਸਿਆ ਕਿ ਇਲਾਕੇ ਵਿੱਚ ਇਕ ਪੁਰਾਣੇ ਘਰ ਨੂੰ ਢਾਹ ਕੇ ਉਥੇ ਨਵੀਂ ਉਸਾਰੀ ਕੀਤੀ ਜਾ ਰਹੀ ਸੀ। ਉਸਾਰੀ ਵਾਲੀ ਥਾਂ ‘ਤੇ ਕਬਜ਼ੇ ਨੂੰ ਲੈ ਕੇ ਦੋ ਧੜਿਆਂ ਵਿੱਚ ਲੜਾਈ ਹੋਈ, ਜਿਸ ਵਿੱਚ ਦੋਵਾਂ ਧਿਰਾਂ ਦੇ ਮੈਂਬਰ ਜ਼ਖ਼ਮੀ ਹੋਏ ਹੈ। –ਏਜੰਸੀ