ਲਖਨਊ, 10 ਸਤੰਬਰ
ਬਹੁਜਨ ਸਮਾਜ ਪਾਰਟੀ (ਬਸਪਾ) ਨੇ ਆਗਾਮੀ ਵਿਧਾਨ ਸਭਾ ਚੋਣਾਂ ਵਿੱਚ ਮਊ ਸੀਟ ਤੋਂ ਵਿਧਾਇਕ ਮੁਖਤਾਰ ਅੰਸਾਰੀ ਨੂੰ ਟਿਕਟ ਨਾ ਦੇਣ ਦਾ ਫੈਸਲਾ ਕੀਤਾ ਹੈ। ਉਨ੍ਹਾਂ ਦੀ ਜਗ੍ਹਾ ਪਾਰਟੀ ਦੇ ਸੂਬਾ ਪ੍ਰਧਾਨ ਭੀਮ ਰਾਜਭਰ ਚੋਣ ਲੜਨਗੇ। ਬਸਪਾ ਮੁਖੀ ਮਾਇਆਵਤੀ ਨੇ ਅੱਜ ਟਵੀਟ ਕੀਤਾ,‘ਆਗਾਮੀ ਉੱਤਰ ਪ੍ਰਦੇਸ਼ ਵਿਧਾਨ ਸਭਾ ਚੋਣਾਂ ਵਿੱਚ ਬਸਪਾ ਦੀ ਕੋਸ਼ਿਸ਼ ਰਹੇਗੀ ਕਿ ਕਿਸੇ ਵੀ ਗੈਂਗਸਟਰ ਅਤੇ ਮਾਫੀਆ ਨੂੰ ਪਾਰਟੀ ਤੋਂ ਚੋਣ ਨਾ ਲੜਾਈ ਜਾਵੇ। ਇਸ ਦੇ ਮੱਦੇਨਜ਼ਰ ਹੁਣ ਬਸਪਾ ਦੇ ਉੱਤਰ ਪ੍ਰਦੇਸ਼ ਪ੍ਰਧਾਨ ਭੀਮ ਰਾਜਭਰ ਦਾ ਨਾਮ ਮੁਖਤਾਰ ਅੰਸਾਰੀ ਦੀ ਥਾਂ ਲਿਆਂਦਾ ਗਿਆ ਹੈ। ਦੂਜੇ ਪਾਸੇ ਓਵੈਸੀ ਦੀ ਪਾਰਟੀ ਏਆਈਐੱਮਆਈਐੱਮ ਦੇ ਸੂਬਾਈ ਪ੍ਰਧਾਨ ਸ਼ੌਕਤ ਅਲੀ ਨੇ ਕਿਹਾ ਕਿ ਜੇ ਮੁਖਤਾਰ ਅੰਸਾਰੀ ਉਨ੍ਹਾਂ ਦੀ ਪਾਰਟੀ ਨਾਲ ਸੰਪਰਕ ਕਰਦੇ ਹਨ ਤਾਂ ਇਹ ਉਨ੍ਹਾਂ ਨੂੰ ਆਗਾਮੀ ਵਿਧਾਨ ਸਭਾ ਚੋਣਾਂ ਵਿੱਚ ਟਿਕਟ ਦੇਵੇਗੀ ਅਤੇ ਚੋਣ ’ਚ ਜਿੱਤ ਵੀ ਦਿਵਾਏਗੀ, ਕਿਉਂਕਿ ਅਦਾਲਤ ਨੇ ਅਜੇ ਤੱਕ ਉਨ੍ਹਾਂ ਨੂੰ ਦੋਸ਼ੀ ਨਹੀਂ ਠਹਿਰਾਇਆ ਹੈ।