DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਬੇਅਦਬੀ ਮਾਮਲਿਆਂ ’ਚ ਡੇਰਾ ਸਿਰਸਾ ਮੁਖੀ ਖ਼ਿਲਾਫ਼ ਮੁਕੱਦਮੇ ਦੀ ਕਾਰਵਾਈ ਦਾ ਰਾਹ ਸਾਫ਼

ਸੁਪਰੀਮ ਕੋਰਟ ਨੇ ਕੇਸਾਂ ਉਤੇ ਹਾਈ ਕੋਰਟ ਵੱਲੋਂ ਲਾਈ ਗਈ ਰੋਕ ਹਟਾਈ; ਮਾਮਲੇ ’ਚ ਰਾਮ ਰਹੀਮ ਨੂੰ ਜਵਾਬ ਦੇਣ ਲਈ ਨੋਟਿਸ ਜਾਰੀ
  • fb
  • twitter
  • whatsapp
  • whatsapp
featured-img featured-img
ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ
Advertisement

ਨਵੀਂ ਦਿੱਲੀ, 18 ਅਕਤੂਬਰ

SACRILEGE CASES: ਸੁਪਰੀਮ ਕੋਰਟ (Supreme Court of India) ਨੇ ਸ਼ੁੱਕਰਵਾਰ ਨੂੰ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ (Dera chief Gurmeet Ram Rahim) ਖ਼ਿਲਾਫ਼ 2015 ਦੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਨਾਲ ਸਬੰਧਤ ਕੇਸਾਂ ਵਿਚ ਮੁਕੱਦਮੇ ਦੀ ਕਾਰਵਾਈ ਕੀਤੇ ਜਾਣ ਲਈ ਰਾਹ ਪੱਧਰਾ ਕਰ ਦਿੱਤਾ ਹੈ। ਜਸਟਿਸ ਬੀਆਰ ਗਵਈ ਅਤੇ ਜਸਟਿਸ ਕੇਵੀ ਵਿਸ਼ਵਨਾਥਨ (Justices BR Gavai and KV Vishwanathan) ਦੇ ਡਿਵੀਜ਼ਨ ਬੈਂਚ ਨੇ ਇਸ ਕਾਰਵਾਈ ਉਤੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ (Punjab and Haryana High Court) ਵੱਲੋਂ ਲਾਈ ਗਈ ਰੋਕ ਨੂੰ ਹਟਾ ਦਿੱਤਾ ਹੈ।

Advertisement

ਸਿਖਰਲੀ ਅਦਾਲਤ ਨੇ ਨਾਲ ਹੀ ਡੇਰਾ ਮੁਖੀ ਨੂੰ ਹਦਾਇਤ ਦਿੱਤੀ ਹੈ ਕਿ ਉਹ ਇਸ ਮਾਮਲੇ ਵਿਚ ਆਪਣਾ ਜਵਾਬ ਦਾਖ਼ਲ ਕਰੇ। ਅਦਾਲਤ ਨੇ ਇਹ ਹੁਕਮ ਪੰਜਾਬ ਸਰਕਾਰ ਵੱਲੋਂ ਦਾਇਰ ਇਕ ਅਪੀਲ ਦੀ ਸੁਣਵਾਈ ਕਰਦਿਆਂ ਜਾਰੀ ਕੀਤੇ ਹਨ। ਮਾਮਲੇ ਦੀ ਅਗਲੀ ਸੁਣਵਾਈ ਚਾਰ ਹਫ਼ਤਿਆਂ ਬਾਅਦ ਹੋਵੇਗੀ।

ਪੰਜਾਬ ਦੇ ਐਡਵੋਕੇਟ ਜਨਰਲ ਗੁਰਮਿੰਦਰ ਸਿੰਘ ਨੇ ਸੁਪਰੀਮ ਕੋਰਟ ਨੂੰ ਅਪੀਲ ਕੀਤੀ ਸੀ ਕਿ ਡੇਰਾ ਮੁਖੀ ਖ਼ਿਲਾਫ਼ ਫ਼ਰੀਦਕੋਟ ਜ਼ਿਲ੍ਹੇ ਦੇ ਬਾਜਾਖ਼ਾਨਾ ਥਾਣੇ ਵਿਚ ਦਰਜ ਕੀਤੇ ਗਏ ਤਿੰਨ ਕੇਸਾਂ ਦੀ ਕਾਰਵਾਈ ਉਤੇ ਹਾਈ ਕੋਰਟ ਵੱਲੋਂ ਜਾਰੀ ਸਟੇਅ ਆਰਡਰ ਉਤੇ ਰੋਕ ਲਾਈ ਜਾਵੇ। ਸੁਪਰੀਮ ਕੋਰਟ ਨੇ ਇਸ ਗੱਲ ਉਤੇ ਗ਼ੌਰ ਕਰਦਿਆਂ ਕਿ ਮਾਮਲਾ ਅਦਾਲਤੀ ਨਿਰਖ-ਪਰਖ ਦੀ ਮੰਗ ਕਰਦਾ ਹੈ, ਇਸ ਸਬੰਧੀ ਰਾਮ ਰਹੀਮ ਨੂੰ ਨੋਟਿਸ ਜਾਰੀ ਕਰ ਦਿੱਤਾ ਹੈ।

ਇਹ ਵੀ ਗ਼ੌਰਤਲਬ ਹੈ ਕਿ ਸੁਪਰੀਮ ਕੋਰਟ ਨੇ ਫਰਵਰੀ 2023 ਵਿਚ ਰਾਮ ਰਹੀਮ ਅਤੇ ਉਸ ਦੇ ਪੈਰੋਕਾਰਾਂ ਖ਼ਿਲਾਫ਼ ਇਨ੍ਹਾਂ ਮਾਮਲਿਆਂ ਦੀ ਸੁਣਵਾਈ ਫ਼ਰੀਦਕੋਟ ਤੋਂ ਬਦਲ ਕੇ ਚੰਡੀਗੜ੍ਹ ਦੀ ਅਦਾਲਤ ਵਿਚ ਕੀਤੇ ਜਾਣ ਦੇ ਹੁਕਮ ਦਿੱਤੇ ਸਨ। -ਪੀਟੀਆਈ

Advertisement
×