ਮੁੱਖ ਮੰਤਰੀ ਕਸ਼ਮੀਰੀਆਂ ਨੂੰ ਪ੍ਰੇਸ਼ਾਨ ਕਰਨ ਦਾ ਮੁੱਦਾ ਚੁੱਕਣ: ਮਹਿਬੂਬਾ
ਪੀ ਡੀ ਪੀ ਪ੍ਰਧਾਨ ਮਹਿਬੂਬਾ ਮੁਫ਼ਤੀ ਨੇ ਕਿਹਾ ਕਿ ਮੁੱਖ ਮੰਤਰੀ ਉਮਰ ਅਬਦੁੱਲਾ ਨੂੰ ਦਿੱਲੀ ਵਿੱਚ ਲਾਲ ਕਿਲੇ ਨੇੜੇ ਹੋਏ ਧਮਾਕੇ ਮਗਰੋਂ ਕੇਂਦਰੀ ਜਾਂਚ ਏਜੰਸੀਆਂ ਵੱਲੋਂ ਜੰਮੂ ਕਸ਼ਮੀਰ ਦੇ ਲੋਕਾਂ ਨੂੰ ਕਥਿਤ ਸ਼ੱਕ ਦੀ ਨਜ਼ਰ ਨਾਲ ਦੇਖਣ ਅਤੇ ਉਨ੍ਹਾਂ ਨੂੰ...
Advertisement
ਪੀ ਡੀ ਪੀ ਪ੍ਰਧਾਨ ਮਹਿਬੂਬਾ ਮੁਫ਼ਤੀ ਨੇ ਕਿਹਾ ਕਿ ਮੁੱਖ ਮੰਤਰੀ ਉਮਰ ਅਬਦੁੱਲਾ ਨੂੰ ਦਿੱਲੀ ਵਿੱਚ ਲਾਲ ਕਿਲੇ ਨੇੜੇ ਹੋਏ ਧਮਾਕੇ ਮਗਰੋਂ ਕੇਂਦਰੀ ਜਾਂਚ ਏਜੰਸੀਆਂ ਵੱਲੋਂ ਜੰਮੂ ਕਸ਼ਮੀਰ ਦੇ ਲੋਕਾਂ ਨੂੰ ਕਥਿਤ ਸ਼ੱਕ ਦੀ ਨਜ਼ਰ ਨਾਲ ਦੇਖਣ ਅਤੇ ਉਨ੍ਹਾਂ ਨੂੰ ਪ੍ਰੇਸ਼ਾਨ ਕਰਨ ਦਾ ਮੁੱਦਾ ਕੇਂਦਰ ਕੋਲ ਉਠਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਦੇਸ਼ ਭਰ ਦੇ ਲੋਕ ਇਸ ਘਟਨਾ ਮਗਰੋਂ ਰੋਹ ਵਿੱਚ ਹਨ, ਪਰ ਇਸ ਦਾ ਮਤਲਬ ਇਹ ਨਹੀਂ ਕਿ ਦੇਸ਼ ਦੇ ਦੂਜੇ ਹਿੱਸਿਆਂ ਵਿੱਚ ਆਪਣੀ ਰੋਜ਼ੀ ਰੋਟੀ ਕਮਾ ਰਹੇ ਹਰ ਕਸ਼ਮੀਰੀ ਨੂੰ ਜਾਂ ਸਿੱਖਿਆ ਪ੍ਰਾਪਤ ਕਰ ਰਹੇ ਕਸ਼ਮੀਰੀ ਡਾਕਟਰਾਂ ਨੂੰ ਸ਼ੱਕ ਦੀ ਨਜ਼ਰ ਨਾਲ ਦੇਖਿਆ ਜਾਵੇ। ਮੁੱਖ ਮੰਤਰੀ ਉਮਰ ਨੂੰ ਇਹ ਮਾਮਲਾ ਪ੍ਰਧਾਨ ਮੰਤਰੀ ਅਤੇ ਗ੍ਰਹਿ ਮੰਤਰੀ ਕੋਲ ਚੁੱਕਣਾ ਚਾਹੀਦਾ ਹੈ।
Advertisement
Advertisement
