ਮੁੰਬਈ: ਰਿਜ਼ਰਵ ਬੈਂਕ ਦੇ ਗਵਰਨਰ ਸ਼ਕਤੀਕਾਂਤ ਦਾਸ ਨੇ ਵੀਰਵਾਰ ਨੂੰ ਕਿਹਾ ਕਿ ਤੇਲ ਕੀਮਤਾਂ ਨੂੰ ਘਟਾਉਣ ਲਈ ਕੇਂਦਰ ਅਤੇ ਰਾਜ ਸਰਕਾਰਾਂ ਦਰਮਿਆਨ ਤਾਲਮੇਲ ਕਰਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਕੀਮਤਾਂ ਵਿੱਚ ਕਮੀ ਲਈ ਕੇਂਦਰ ਅਤੇ ਰਾਜਾਂ ਨੂੰ ਪੈਟਰੋਲ ਅਤੇ ਡੀਜ਼ਲ ’ਤੇ ਟੈਕਸਾਂ ਦੇ ਮਾਮਲੇ ਵਿੱਚ ਸਾਂਝੇ ਕਦਮ ਚੁੱਕਣੇ ਚਾਹੀਦੇ ਹਨ। ਬੰਬੇ ਚੈਂਬਰ ਆਫ਼ ਕਾਮਰਸ ਵੱਲੋਂ ਸਮਾਰੋਹ ਵਿਚ ਸ੍ਰੀ ਦਾਸ ਨੇ ਕਿਹਾ, ‘ਕੇਂਦਰ ਅਤੇ ਰਾਜਾਂ ਵਿਚਾਲੇ ਤਾਲਮੇਲ ਦੀ ਲੋੜ ਹੈ ਕਿਉਂਕਿ ਦੋਵਾਂ ਵੱਲੋਂ ਹੀ ਪੈਟਰੋਲ ਅਤੇ ਡੀਜ਼ਲ ’ਤੇ ਟੈਕਸ ਲਾਏ ਜਾਂਦੇ ਹਨ।’ ਉਨ੍ਹਾਂ ਕਿਹਾ ਕਿ ਟੈਕਸ ਘਟਾਉਣਾ ਜ਼ਰੂਰੀ ਹੈ। ਕੇਂਦਰ ਅਤੇ ਰਾਜਾਂ ਦੋਵਾਂ ’ਤੇ ਹੀ ਮਾਲੀਏ ਦਾ ਦਬਾਅ ਬਣਿਆ ਹੋਇਆ ਹੈ।
-ਏਜੰਸੀ