ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਕੋਚਿੰਗ ਸੈਟਰ ਮਾਮਲਾ: ਦਿੱਲੀ ਸਰਕਾਰ, ਪੁਲੀਸ ਮੁਖੀ ਅਤੇ ਕਮਿਸ਼ਨਰ ਨੂੰ ਨੋਟਿਸ

ਨਵੀਂ ਦਿੱਲੀ: ਕੌਮੀ ਮਨੁੱਖੀ ਅਧਿਕਾਰ ਕਮਿਸ਼ਨ (ਐੱਨਐੱਚਆਰਸੀ) ਨੇ ਇੱਥੇ ਇੱਕ ਕੋਚਿੰਗ ਸੈਂਟਰ ਦੇ ਬੇਸਮੈਂਟ ਵਿੱਚ ਸਿਵਲ ਸੇਵਾਵਾਂ ਪ੍ਰੀਖਿਆ ਲਈ ਤਿਆਰੀ ਕਰ ਰਹੇ ਤਿੰਨ ਉਮੀਦਵਾਰਾਂ ਦੀ ਮੌਤ ਸਬੰਧੀ ਮਾਮਲੇ ਵਿੱਚ ਦਿੱਲੀ ਸਰਕਾਰ, ਦਿੱਲੀ ਪੁਲੀਸ ਦੇ ਮੁਖੀ ਅਤੇ ਨਗਰ ਨਿਗਮ ਕਮਿਸ਼ਨਰ ਨੂੰ...
Advertisement

ਨਵੀਂ ਦਿੱਲੀ:

ਕੌਮੀ ਮਨੁੱਖੀ ਅਧਿਕਾਰ ਕਮਿਸ਼ਨ (ਐੱਨਐੱਚਆਰਸੀ) ਨੇ ਇੱਥੇ ਇੱਕ ਕੋਚਿੰਗ ਸੈਂਟਰ ਦੇ ਬੇਸਮੈਂਟ ਵਿੱਚ ਸਿਵਲ ਸੇਵਾਵਾਂ ਪ੍ਰੀਖਿਆ ਲਈ ਤਿਆਰੀ ਕਰ ਰਹੇ ਤਿੰਨ ਉਮੀਦਵਾਰਾਂ ਦੀ ਮੌਤ ਸਬੰਧੀ ਮਾਮਲੇ ਵਿੱਚ ਦਿੱਲੀ ਸਰਕਾਰ, ਦਿੱਲੀ ਪੁਲੀਸ ਦੇ ਮੁਖੀ ਅਤੇ ਨਗਰ ਨਿਗਮ ਕਮਿਸ਼ਨਰ ਨੂੰ ਨੋਟਿਸ ਜਾਰੀ ਕੀਤਾ ਹੈ।

Advertisement

ਕਮਿਸ਼ਨ ਨੇ ਇਨ੍ਹਾਂ ਸਭ ਤੋਂ ਦੋ ਹਫ਼ਤਿਆਂ ਵਿੱਚ ਵੇਰਵੇ ਸਮੇਤ ਰਿਪੋਰਟ ਮੰਗੀ ਹੈ। ਦਿੱਲੀ ਦੇ ਮੁੱਖ ਸਕੱਤਰ ਨੂੰ ਰਾਜਧਾਨੀ ਭਰ ਵਿੱਚ ਨਿਰਧਾਰਤ ਨਿਯਮਾਂ ਦੀ ਉਲੰਘਣਾ ਕਰ ਕੇ ਚੱਲ ਰਹੇ ਅਜਿਹੇ ਅਦਾਰਿਆਂ ਅਤੇ ਕੋਚਿੰਗ ਸੈਂਟਰਾਂ ਦੀ ਸਹੀ ਗਿਣਤੀ ਦਾ ਪਤਾ ਲਗਾਉਣ ਲਈ ਸਰਵੇਖਣ ਕਰਨ ਲਈ ਵੀ ਆਖਿਆ ਗਿਆ ਹੈ। -ਪੱਤਰ ਪ੍ਰੇਰਕ

Advertisement
Tags :
NHRCPunjabi khabarPunjabi NewsThe coaching setter matter
Show comments