Education Minister ਖ਼ਿਲਾਫ਼ Cockroach Janta Party ਦਾ Protest 6 ਜੂਨ ਨੂੰ
ਕੌਕਰੋਚ ਜਨਤਾ ਪਾਰਟੀ ਦੇ ਸੰਸਥਾਪਕ ਅਭਿਜੀਤ ਦਿਪਕੇ ਨੇ ਦੱਸਿਆ ਕਿ ਉਹ 6 ਜੂਨ ਨੂੰ ਭਾਰਤ ਪਰਤ ਕੇ ਕੇਂਦਰੀ ਸਿੱਖਿਆ ਮੰਤਰੀ ਧਰਮੇਂਦਰ ਪ੍ਰਧਾਨ ਦੇ ਅਸਤੀਫ਼ੇ ਦੀ ਮੰਗ ਲਈ ਸ਼ਾਂਤਮਈ ਪ੍ਰਦਰਸ਼ਨ ਕਰੇਗਾ। ਸੋਸ਼ਲ ਮੀਡੀਆ ’ਤੇ ਜਾਰੀ ਵੀਡੀਓ ਵਿੱਚ ਉਸ ਨੇ ਸਮਰਥਕਾਂ ਅਤੇ...
ਕੌਕਰੋਚ ਜਨਤਾ ਪਾਰਟੀ ਦੇ ਸੰਸਥਾਪਕ ਅਭਿਜੀਤ ਦਿਪਕੇ ਨੇ ਦੱਸਿਆ ਕਿ ਉਹ 6 ਜੂਨ ਨੂੰ ਭਾਰਤ ਪਰਤ ਕੇ ਕੇਂਦਰੀ ਸਿੱਖਿਆ ਮੰਤਰੀ ਧਰਮੇਂਦਰ ਪ੍ਰਧਾਨ ਦੇ ਅਸਤੀਫ਼ੇ ਦੀ ਮੰਗ ਲਈ ਸ਼ਾਂਤਮਈ ਪ੍ਰਦਰਸ਼ਨ ਕਰੇਗਾ। ਸੋਸ਼ਲ ਮੀਡੀਆ ’ਤੇ ਜਾਰੀ ਵੀਡੀਓ ਵਿੱਚ ਉਸ ਨੇ ਸਮਰਥਕਾਂ ਅਤੇ ਵਿਦਿਆਰਥੀਆਂ ਨੂੰ ਦਿੱਲੀ ਪਹੁੰਚਣ ਦਾ ਸੱਦਾ ਦਿੱਤਾ। ਦਿਪਕੇ ਨੇ ਕਿਹਾ ਕਿ ਉਹ ਸ਼ਨਿਚਰਵਾਰ ਸਵੇਰੇ ਦਿੱਲੀ ਹਵਾਈ ਅੱਡੇ ’ਤੇ ਉਤਰੇਗਾ ਅਤੇ ਸਮਰਥਕਾਂ ਨਾਲ ਥਾਣੇ ਜਾ ਕੇ ਜੰਤਰ-ਮੰਤਰ ’ਤੇ ਧਰਨੇ ਦੀ ਇਜਾਜ਼ਤ ਮੰਗੇਗਾ।
ਉਸ ਨੇ ਦੋਸ਼ ਲਾਇਆ ਕਿ ਨੀਟ, ਸੀ ਬੀ ਐੱਸ ਈ, ਸੀ ਯੂ ਈ ਟੀ ਅਤੇ ਐੱਸ ਐੱਸ ਸੀ ਜੀ ਡੀ ਵਰਗੀਆਂ ਪ੍ਰੀਖਿਆਵਾਂ ਵਿੱਚ ਹੋਈਆਂ ਗੜਬੜੀਆਂ ਕਾਰਨ ਕਰੋੜ ਤੋਂ ਵੱਧ ਵਿਦਿਆਰਥੀ ਚਿੰਤਤ ਹਨ। ਅਸਤੀਫ਼ੇ ਲਈ ਚਲਾਈ ਔਨਲਾਈਨ ਮੁਹਿੰਮ ਨੂੰ ਅੱਠ ਲੱਖ ਲੋਕਾਂ ਦਾ ਸਮਰਥਨ ਮਿਲਿਆ ਹੈ। ਦਿਪਕੇ ਨੇ ਭਾਰਤ ਪਰਤਣ ’ਤੇ ਆਪਣੀ ਗ੍ਰਿਫ਼ਤਾਰੀ ਦਾ ਖ਼ਦਸ਼ਾ ਪ੍ਰਗਟਾਇਆ, ਪਰ ਨਾਲ ਹੀ ਉਮੀਦ ਜਤਾਈ ਕਿ ਦੇਸ਼ ਦੀ ਜਮਹੂਰੀ ਪ੍ਰਣਾਲੀ ਤਹਿਤ ਪ੍ਰਸ਼ਾਸਨ ਉਸ ਨੂੰ ਸ਼ਾਂਤਮਈ ਪ੍ਰਦਰਸ਼ਨ ਕਰਨ ਦੀ ਇਜਾਜ਼ਤ ਦੇਵੇਗਾ।

