ਸ੍ਰੀਨਗਰ ’ਚ ਸੀਤ ਲਹਿਰ ਦਾ ਜ਼ੋਰ
ਇੱਥੇ ਠੰਢ ਨੇ ਆਪਣੀ ਪਕੜ ਮਜ਼ਬੂਤ ਕਰ ਲਈ ਹੈ। ਕਸ਼ਮੀਰ ਦੇ ਕਈ ਇਲਾਕਿਆਂ ਵਿੱਚ ਸੀਤ ਲਹਿਰ ਨੇ ਜ਼ੋਰ ਫੜਿਆ ਹੈ। ਸ੍ਰੀਨਗਰ ’ਚ ਰਾਤ ਸਮੇਂ ਮਾਈਨਸ 3.9 ਡਿਗਰੀ ਸੈਲਸੀਅਸ ਨਾਲ ਸੀਜ਼ਨ ਦੀ ਸਭ ਤੋਂ ਠੰਢੀ ਰਾਤ ਦਰਜ ਕੀਤੀ ਗਈ ਹੈ। ਘਾਟੀ...
Advertisement
ਇੱਥੇ ਠੰਢ ਨੇ ਆਪਣੀ ਪਕੜ ਮਜ਼ਬੂਤ ਕਰ ਲਈ ਹੈ। ਕਸ਼ਮੀਰ ਦੇ ਕਈ ਇਲਾਕਿਆਂ ਵਿੱਚ ਸੀਤ ਲਹਿਰ ਨੇ ਜ਼ੋਰ ਫੜਿਆ ਹੈ। ਸ੍ਰੀਨਗਰ ’ਚ ਰਾਤ ਸਮੇਂ ਮਾਈਨਸ 3.9 ਡਿਗਰੀ ਸੈਲਸੀਅਸ ਨਾਲ ਸੀਜ਼ਨ ਦੀ ਸਭ ਤੋਂ ਠੰਢੀ ਰਾਤ ਦਰਜ ਕੀਤੀ ਗਈ ਹੈ। ਘਾਟੀ ਦੇ ਜ਼ਿਆਦਾਤਾਰ ਇਲਾਕਿਆਂ ਵਿੱਚ ਵੀ ਤਾਪਮਾਨ ਸਿਫ਼ਰ ਦੇ ਨੇੜੇ ਰਿਹਾ ਹੈ। ਮੌਸਮ ਵਿਭਾਗ ਦੇ ਅਧਿਕਾਰੀਆਂ ਅਨੁਸਾਰ ਸ੍ਰੀਨਗਰ ਵਿੱਚ ਰਾਤ ਦਾ ਤਾਪਮਾਨ ਆਮ ਨਾਲੋਂ 4 ਡਿਗਰੀ ਘੱਟ ਸੀ। ਦੱਖਣੀ ਕਸ਼ਮੀਰ ਦੇ ਪੁਲਵਾਮਾ ਵਿੱਚ ਤਾਪਮਾਨ ਮਾਈਨਸ 5.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਪਹਿਲਗਾਮ ਵਿੱਚ ਘੱਟੋ-ਘੱਟ ਤਾਪਮਾਨ ਮਾਈਨਸ 4.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਗੁਲਮਰਗ ’ਚ ਤਾਪਮਾਨ ਸਿਫ਼ਰ ਰਿਹਾ। ਉੱਤਰੀ ਕਸ਼ਮੀਰ ਦੇ ਕੁਪਵਾੜਾ ਵਿੱਚ ਘੱਟੋ-ਘੱਟ ਤਾਪਮਾਨ ਮਾਈਨਸ 4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਮੌਸਮ ਵਿਭਾਗ ਨੇ 2 ਦਸੰਬਰ ਤੱਕ ਕਸ਼ਮੀਰ ਵਿੱਚ ਖੁਸ਼ਕ ਮੌਸਮ ਰਹਿਣ ਦੀ ਭਵਿੱਖਬਾਣੀ ਕੀਤੀ ਹੈ, ਜਿਸ ਨਾਲ ਰਾਤ ਦੇ ਤਾਪਮਾਨ ਵਿੱਚ ਹੋਰ ਗਿਰਾਵਟ ਆਉਣ ਦੀ ਸੰਭਾਵਨਾ ਹੈ।
Advertisement
Advertisement
×

