DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Colonel Qureshi ਮਾਮਲਾ: ਭਾਜਪਾ ਮੰਤਰੀ ਖ਼ਿਲਾਫ਼ ਮੁਕੱਦਮੇ ਲਈ ਮਨਜ਼ੂਰੀ ਦੀ ਉਡੀਕ

ਸਿਟ ਦੀ ਜਾਂਚ ਪੂਰੀ ਹੋ ਚੁੱਕੀ ਹੈ: ਨਟਰਾਜ

  • fb
  • twitter
  • whatsapp
  • whatsapp
Advertisement

ਸੁਪਰੀਮ ਕੋਰਟ ਨੂੰ ਅੱਜ ਦੱਸਿਆ ਗਿਆ ਕਿ ਅਪਰੇਸ਼ਨ ਸਿੰਧੂਰ ਮਗਰੋਂ ਕਰਨਲ ਸੋਫੀਆ ਕੁਰੈਸ਼ੀ ਨੂੰ ਨਿਸ਼ਾਨਾ ਬਣਾ ਕੇ ਟਿੱਪਣੀ ਕਰਨ ਦੇ ਮਾਮਲੇ ’ਚ ਮੱਧ ਪ੍ਰਦੇਸ਼ ਦੇ ਮੰਤਰੀ ਅਤੇ ਭਾਜਪਾ ਆਗੂ ਕੁੰਵਰ ਵਿਜੈ ਸ਼ਾਹ ਖ਼ਿਲਾਫ਼ ਮੁਕੱਦਮੇ ਲਈ ਮਨਜ਼ੂਰੀ ਦੀ ਉਡੀਕ ਹੈ। ਚੀਫ ਜਸਟਿਸ ਸੂਰਿਆ ਕਾਂਤ, ਜਸਟਿਸ ਜੌਇਮਾਲਿਆ ਬਾਗਚੀ ਅਤੇ ਜਸਟਿਸ ਵੀ ਮੋਹਨਾ ਦੇ ਬੈਂਚ ਨੂੰ ਵਧੀਕ ਸੋਲੀਸਿਟਰ ਜਨਰਲ ਕੇ ਐੱਮ ਨਟਰਾਜ ਨੇ ਦੱਸਿਆ ਕਿ ਸਿੱਟ ਦੀ ਜਾਂਚ ਪੂਰੀ ਹੋ ਚੁੱਕੀ ਹੈ ਅਤੇ ਸਮਰੱਥ ਅਥਾਰਿਟੀ ਤੋਂ ਮਨਜ਼ੂਰੀ ਮਿਲਣ ਮਗਰੋਂ ਦੋਸ਼ ਪੱਤਰ ਦਾਇਰ ਕੀਤਾ ਜਾਵੇਗਾ। ਬੈਂਚ ਨੇ ਆਪਣੇ ਹੁਕਮ ’ਚ ਕਿਹਾ, ‘‘ਸਿੱਟ ਦੀ ਰਿਪੋਰਟ ’ਚ ਕਿਹਾ ਗਿਆ ਹੈ ਕਿ ਜਾਂਚ ਪੂਰੀ ਹੋ ਚੁੱਕੀ ਹੈ ਅਤੇ ਰਿਪੋਰਟ ਸੀਲਬੰਦ ਲਿਫ਼ਾਫ਼ੇ ’ਚ ਰੱਖੀ ਗਈ ਹੈ; ਹਾਲਾਂਕਿ ਮੁਕੱਦਮੇ ਦੀ ਮਨਜ਼ੂਰੀ ਦਾ ਮੁੱਦਾ ਹਾਲੇ ਸਮਰੱਥ ਅਥਾਰਿਟੀ ਕੋਲ ਵਿਚਾਰ ਅਧੀਨ ਹੈ।’’ ਬੈਂਚ ਨੇ ਇਨ੍ਹਾਂ ਦਲੀਲਾਂ ਦਾ ਨੋਟਿਸ ਲੈਂਦਿਆਂ ਮਾਮਲੇ ਦੀ ਸੁਣਵਾਈ ਮੁਲਤਵੀ ਕਰ ਦਿੱਤੀ ਹੈ। ਸ਼ਾਹ ਵੱਲੋਂ ਪੇਸ਼ ਸੀਨੀਅਰ ਵਕੀਲ ਮਨਿੰਦਰ ਸਿੰਘ ਨੇ ਕਿਹਾ ਕਿ ਮੰਤਰੀ ਨੇ ਅਗਲੇ ਹੀ ਦਿਨ ਜਨਤਕ ਤੌਰ ’ਤੇ ਮੁਆਫ਼ੀ ਮੰਗ ਲਈ ਸੀ ਅਤੇ ਅਦਾਲਤ ਤੋਂ ਮੰਗ ਕੀਤੀ ਕਿ ਉਸ ਦੀ ਮੁਆਫ਼ੀ ’ਤੇ ਵਿਚਾਰ ਕੀਤਾ ਜਾਵੇ। ਬੈਂਚ ਨੇ ਕਿਹਾ ਕਿ ਜਾਂਚ ਰਿਪੋਰਟ ਅਖੀਰ ’ਚ ਸਮਰੱਥ ਅਥਾਰਿਟੀ ਕੋਲ ਜਾਣੀ ਹੈ।

Advertisement
Advertisement
×