ਯੂਪੀ ’ਚ ਖੇਤੀ ਬਿੱਲਾਂ ਬਾਰੇ ਰਲੀ-ਮਿਲੀ ਸਿਆਸੀ ਪ੍ਰਤੀਕਿਰਿਆ

ਯੂਪੀ ’ਚ ਖੇਤੀ ਬਿੱਲਾਂ ਬਾਰੇ ਰਲੀ-ਮਿਲੀ ਸਿਆਸੀ ਪ੍ਰਤੀਕਿਰਿਆ

ਖੇਤੀਬਾੜੀ ਸਬੰਧੀ ਰਾਜ ਸਭਾ ਵੱਲੋਂ ਐਤਵਾਰ ਨੂੰ ਦੋ ਬਿੱਲ ਪਾਸ ਕਰਨ ਬਾਅਦ ਨਵੀਂ ਦਿੱਲੀ ਦੇ ਵਿਜੈ ਚੌਕ ਵਿੱਚ ਕਿਸਾਨ ਕੇਂਦਰੀ ਮੰਤਰੀ ਨਰੇਂਦਰ ਸਿੰਘ ਤੋਮਰ ਦਾ ਸਨਮਾਨ ਕਰਦੇ ਹੋਏ। ਫੋਟੋ: ਮਾਨਸ ਰੰਜਨ ਭੂਈ

ਲਖ਼ਨਊ, 20 ਸਤੰਬਰ

ਰਾਜ ਸਭਾ ਵਿਚ ਰੌਲੇ-ਰੱਪੇ ਦੌਰਾਨ ਪਾਸ ਕੀਤੇ ਗਏ ਖੇਤੀ ਬਿੱਲਾਂ ਬਾਰੇ ਉੱਤਰ ਪ੍ਰਦੇਸ਼ ਤੋਂ ਰਲੀ-ਮਿਲੀ ਸਿਆਸੀ ਪ੍ਰਤੀਕਿਰਿਆ ਸਾਹਮਣੇ ਆਈ ਹੈ। ਯੂਪੀ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਬਿੱਲ ਪਾਸ ਹੋਣ ਨੂੰ ਖੇਤੀ ਸੈਕਟਰ ਲਈ ‘ਨਵਾਂ ਸੂਰਜ ਚੜ੍ਹਨ’ ਦੇ ਬਰਾਬਰ ਕਰਾਰ ਦਿੱਤਾ ਹੈ। ਜਦਕਿ ਸਮਾਜਵਾਦੀ ਪਾਰਟੀ ਮੁਖੀ ਅਖ਼ਿਲੇਸ਼ ਯਾਦਵ ਨੇ ਭਾਜਪਾ ਉਤੇ ‘ਲੋਕਤੰਤਰੀ ਧੋਖਾਧੜੀ’ ਕਰਨ ਦਾ ਦੋਸ਼ ਲਾਇਆ ਹੈ। ਸਪਾਜਵਾਦੀ ਪਾਰਟੀ ਦੇ ਆਗੂ ਨੇ ਕਿਹਾ ਕਿ ਭਗਵਾਂ ਪਾਰਟੀ ਨੇ ਆਪਣਾ ‘ਪਤਨ ਪੱਤਰ’ ਹੀ ਪਾਸ ਕਰ ਦਿੱਤਾ ਹੈ।  

ਦੂਜੇ ਪਾਸੇ ਮੁੱਖ ਮੰਤਰੀ ਯੋਗੀ ਨੇ ਕਿਹਾ ਕਿ ਅੱਜ ਦਾ ਦਿਨ ਸਾਡੇ ਅੰਨਦਾਤਾ ਲਈ ਨਾ-ਭੁੱਲਣਯੋਗ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਬਿੱਲਾਂ ਨਾਲ ਕਿਸਾਨਾਂ ਨੂੰ ਗੁੰਝਲਦਾਰ ਢਾਂਚੇ ਤੋਂ ਨਿਜਾਤ ਮਿਲੇਗੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਸ਼ੁਕਰੀਆ ਅਦਾ ਕਰਦਿਆਂ ਯੋਗੀ ਨੇ ਕਿਹਾ ਕਿ ਪਹਿਲਾਂ ਵਾਂਗ ਐਮਐੱਸਪੀ ਜਾਰੀ ਰਹੇਗੀ। ਯੋਗੀ ਨੇ ਕਿਹਾ ਕਿ ਕਿਸਾਨਾਂ ਨੂੰ ਉਨ੍ਹਾਂ ਦੀ ਉਪਜ ਦਾ ਤਸੱਲੀਬਖ਼ਸ਼ ਭਾਅ ਮਿਲੇਗਾ। ਯਾਦਵ ਨੇ ਭਾਜਪਾ ਉਤੇ ਨਿਸ਼ਾਨਾ ਸੇਧਦਿਆਂ ਕਿਹਾ ਕਿ ਰਾਜ ਸਭਾ ਵਿਚ ਜ਼ੁਬਾਨੀ ਬਿੱਲ ਪਾਸ ਕਰ ਕੇ ਕੁਝ ਚੋਣਵੇਂ ਪੂੰਜੀਵਾਦੀਆਂ ਲਈ ਕਿਸਾਨਾਂ ਤੇ ਵਿਰੋਧੀ ਧਿਰਾਂ ਦਾ ਗਲਾ ਘੁੱਟਿਆ ਗਿਆ ਹੈ। ਖੇਤੀ ਬਿੱਲ ਲੋਕ ਸਭਾ ਤੇ ਰਾਜ ਸਭਾ ਵਿਚ ਪਾਸ ਹੋ ਚੁੱਕੇ ਹਨ ਤੇ ਹੁਣ ਇਨ੍ਹਾਂ ਨੂੰ ਰਾਸ਼ਟਰਪਤੀ ਦੀ ਸਹਿਮਤੀ ਲਈ ਭੇਜਿਆ ਜਾਵੇਗਾ।

ਰਾਸ਼ਟਰੀਆ ਕਿਸਾਨ ਮੰਚ ਦੇ ਪ੍ਰਧਾਨ ਸ਼ੇਖਰ ਦੀਕਸ਼ਿਤ ਨੇ ਟਵੀਟ ਰਾਹੀਂ ਖੇਤੀ ਬਿੱਲਾਂ ਬਾਰੇ ਵਿਰੋਧੀ ਧਿਰ ਨੂੰ ਸਵਾਲ ਕੀਤੇ ਹਨ। ਉਨ੍ਹਾਂ ਕਿਹਾ ਕਿ ਵਿਰੋਧੀ ਆਗੂਆਂ ਨੂੰ ਬਿੱਲ ਦੀਆਂ ਤਜਵੀਜ਼ਾਂ ਧਿਆਨ ਨਾਲ ਪੜ੍ਹਨੀਆਂ ਚਾਹੀਦੀਆਂ ਹਨ, ਸੰਭਵ ਹੈ ਕਿ ਇਹ ਕਿਸਾਨਾਂ ਦੇ ਪੱਖ ਪੂਰਨ ਵਾਲਾ ਹੋਵੇ। -ਪੀਟੀਆਈ 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸਰਹਿੰਦ ਦੇ ਮਕਬਰੇ

ਸਰਹਿੰਦ ਦੇ ਮਕਬਰੇ

ਕਿਸਾਨ ਅੰਦੋਲਨ ਦੀ ਪ੍ਰਾਪਤੀ

ਕਿਸਾਨ ਅੰਦੋਲਨ ਦੀ ਪ੍ਰਾਪਤੀ

ਪੰਜਾਬ ਵੱਲ ਵੇਖ ਰਿਹੈ ਸਾਰਾ ਦੇਸ਼

ਪੰਜਾਬ ਵੱਲ ਵੇਖ ਰਿਹੈ ਸਾਰਾ ਦੇਸ਼

ਪਰਵਾਸੀ ਕਾਵਿ

ਪਰਵਾਸੀ ਕਾਵਿ

ਸੁਰਖ਼ ਮੌਸਮਾਂ ਦੀ ਉਡੀਕ ਦਾ ਕਵੀ: ਕੁਲਵਿੰਦਰ

ਸੁਰਖ਼ ਮੌਸਮਾਂ ਦੀ ਉਡੀਕ ਦਾ ਕਵੀ: ਕੁਲਵਿੰਦਰ

ਲੰਡਨ ਬਰਿੱਜ ਇਜ਼ ਫਾਲਿੰਗ ਡਾਊਨ...

ਲੰਡਨ ਬਰਿੱਜ ਇਜ਼ ਫਾਲਿੰਗ ਡਾਊਨ...

ਮੁੱਖ ਖ਼ਬਰਾਂ

ਕਿਸਾਨਾਂ ਨੇ ਰੇਲ ਮਾਰਗ ਖੋਲ੍ਹੇ

ਕਿਸਾਨਾਂ ਨੇ ਰੇਲ ਮਾਰਗ ਖੋਲ੍ਹੇ

28 ਥਾਵਾਂ ’ਤੇ ਮੋਰਚੇ 15 ਦਿਨਾਂ ਲਈ ਮੁਲਤਵੀ; ਅੰਮ੍ਰਿਤਸਰ ਰੇਲ ਮਾਰਗ ’ਤ...

ਭਾਜਪਾ ਦੀ ‘ਦਲਿਤ ਇਨਸਾਫ਼ ਯਾਤਰਾ’ ਪੁਲੀਸ ਨੇ ਰੋਕੀ

ਭਾਜਪਾ ਦੀ ‘ਦਲਿਤ ਇਨਸਾਫ਼ ਯਾਤਰਾ’ ਪੁਲੀਸ ਨੇ ਰੋਕੀ

ਅਸ਼ਵਨੀ ਸ਼ਰਮਾ ਤੇ ਸਾਂਪਲਾ ਸਮੇਤ ਦਰਜਨਾਂ ਭਾਜਪਾ ਆਗੂ ਹਿਰਾਸਤ ’ਚ ਲਏ

ਘਾਟੇ ਤੋਂ ਪ੍ਰੇਸ਼ਾਨ ਵਪਾਰੀ ਵੱਲੋਂ ਤਿੰਨ ਜੀਆਂ ਦੀ ਹੱਤਿਆ ਮਗਰੋਂ ਖ਼ੁਦਕੁਸ਼ੀ

ਘਾਟੇ ਤੋਂ ਪ੍ਰੇਸ਼ਾਨ ਵਪਾਰੀ ਵੱਲੋਂ ਤਿੰਨ ਜੀਆਂ ਦੀ ਹੱਤਿਆ ਮਗਰੋਂ ਖ਼ੁਦਕੁਸ਼ੀ

ਪੁਲੀਸ ਵੱਲੋਂ ਖ਼ੁਦਕੁਸ਼ੀ ਨੋਟ ਬਰਾਮਦ; ਕਰਜ਼ੇ ਤੇ ਕੰਮ ਨਾ ਚੱਲਣ ਕਾਰਨ ਰਹ...

ਸ਼ਹਿਰ

View All