ਨਵੀਂ ਦਿੱਲੀ, 12 ਅਕਤੂਬਰ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਨੂੰ ਭਾਜਪਾ ਦੇ ਬਾਨੀ ਮੈਂਬਰਾਂ ’ਚੋਂ ਇਕ ਗਵਾਲੀਅਰ ਦੀ ਰਾਜਮਾਤਾ ਵਿਜਯਾ ਰਾਜੇ ਸਿੰਧੀਆ ਦੇ ਜਨਮ ਸ਼ਤਾਬਦੀ ਸਮਾਗਮ ਮੌਕੇ 100 ਰੁਪਏ ਦਾ ਯਾਦਗਾਰੀ ਸਿੱਕਾ ਜਾਰੀ ਕੀਤਾ। ਉਨ੍ਹਾਂ ਕਿਹਾ ਕਿ ਸੁਰੱਖਿਅਤ, ਖੁਸ਼ਹਾਲ ਭਾਰਤ ਦੇ ਉਨ੍ਹਾਂ ਦੇ ਸੁਪਨੇ ਨੂੰ ਕੇਂਦਰ ਸਰਕਾਰ ਆਤਮਨਿਰਭਰ ਭਾਰਤ ਦੀ ਸਫ਼ਲਤਾ ਨਾਲ ਪੂਰਾ ਕਰੇਗੀ। ਵਰਚੁਅਲ ਕਾਨਫਰੰਸ ਰਾਹੀਂ ਹੋਏ ਇਸ ਸਮਾਗਮ ਵਿੱਚ ਸਿੰਧੀਆ ਪਰਿਵਾਰ ਦੇ ਮੈਂਬਰਾਂ ਤੋਂ ਇਲਾਵਾ ਕਈ ਰਾਜਾਂ ਦੇ ਮੁੱਖ ਮੰਤਰੀ ਤੇ ਰਾਜਪਾਲਾਂ ਸਮੇਤ ਦੇਸ਼ ਦੇ ਹੋਰਨਾਂ ਹਿੱਸਿਆਂ ਤੋਂ ਉੱਘੀਆਂ ਸ਼ਖ਼ਸੀਅਤਾਂ ਮੌਜੂਦ ਸਨ। -ਪੀਟੀਆਈ