ਔਰਤਾਂ ਦੇ ਜਿਣਸੀ ਸ਼ੋਸ਼ਣ ਬਾਰੇ ਟਿੱਪਣੀ ਮਾਮਲਾ: ਰਾਹੁਲ ਗਾਂਧੀ ਦੀ ਰਿਹਾਇਸ਼ ’ਤੇ ਪਹੁੰਚੀ ਦਿੱਲੀ ਪੁਲੀਸ : The Tribune India

ਔਰਤਾਂ ਦੇ ਜਿਣਸੀ ਸ਼ੋਸ਼ਣ ਬਾਰੇ ਟਿੱਪਣੀ ਮਾਮਲਾ: ਰਾਹੁਲ ਗਾਂਧੀ ਦੀ ਰਿਹਾਇਸ਼ ’ਤੇ ਪਹੁੰਚੀ ਦਿੱਲੀ ਪੁਲੀਸ

ਔਰਤਾਂ ਦੇ ਜਿਣਸੀ ਸ਼ੋਸ਼ਣ ਬਾਰੇ ਟਿੱਪਣੀ ਮਾਮਲਾ: ਰਾਹੁਲ ਗਾਂਧੀ ਦੀ ਰਿਹਾਇਸ਼ ’ਤੇ ਪਹੁੰਚੀ ਦਿੱਲੀ ਪੁਲੀਸ

ਦਿੱਲੀ ਵਿੱਚ ਰਾਹੁਲ ਗਾਂਧੀ ਦੀ ਰਿਹਾੲਸ਼ ਦੇ ਬਾਹਰ ਖੜ੍ਹੀ ਪੁਲੀਸ। ਫੋਟੋ: ਪੀਟੀਆਈ

ਨਵੀਂ ਦਿੱਲੀ, 19 ਮਾਰਚ

ਕਾਂਗਰਸ ਨੇਤਾ ਰਾਹੁਲ ਗਾਂਧੀ ਦੀ ‘ਭਾਰਤ ਜੋੜੋ ਯਾਤਰਾ’ ਦੌਰਾਨ ‘‘ਔਰਤਾਂ ਦੇ ਜਿਨਸੀ ਸ਼ੋਸ਼ਣ’ ਬਾਰੇ ਕੀਤੀ ਗਈ ਟਿੱਪਣੀ ਨੂੰ ਲੈ ਕੇ ਉਨ੍ਹਾਂ ਨੂੰ ਜਾਰੀ ਨੋਟਿਸ ਦੇ ਸਬੰਧ ਵਿੱਚ ਦਿੱਲੀ ਪੁਲੀਸ ਅੱਜ ਇੱਥੇ ਕਾਂਗਰਸ ਨੇਤਾ ਰਾਹੁਲ ਗਾਂਧੀ ਦੀ ਰਿਹਾਇਸ਼ ’ਤੇ ਪਹੁੰਚੀ। ਅਧਿਕਾਰੀਆਂ ਨੇ ਦੱਸਿਆ ਕਿ ਵਿਸ਼ੇਸ਼ ਪੁਲੀਸ ਕਮਿਸ਼ਨਰ (ਕਾਨੂੰਨ ਅਤੇ ਵਿਵਸਥਾ) ਸਾਗਰ ਪ੍ਰੀਤ ਹੁੱਡਾ ਦੀ ਅਗਵਾਈ ਵਿੱਚ ਇੱਕ ਪੁਲੀਸ ਟੀਮ ਰਾਹੁਲ ਦੀ 12, ਤੁਗਲਕ ਲੇਨ ਸਥਿਤ ਰਿਹਾਇਸ਼ ’ਤੇ ਪਹੁੰਚੀ। ਸੋਸ਼ਲ ਮੀਡੀਆ ਪੋਸਟ ਦਾ ਨੋਟਿਸ ਲੈਂਦਿਆਂ, ਦਿੱਲੀ ਪੁਲੀਸ ਨੇ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੂੰ ਇੱਕ ਪ੍ਰਸ਼ਨਾਵਲੀ ਭੇਜੀ ਅਤੇ ਉਨ੍ਹਾਂ ਨੂੰ ‘‘ਜਿਨਸੀ ਸ਼ੋਸ਼ਣ ਦੀਆਂ ਸ਼ਿਕਾਇਤਾਂ ਲੈ ਕੇ ਉਨ੍ਹਾਂ ਤੱਕ ਪਹੁੰਚ ਕਰਨ ਵਾਲੀਆਂ ਔਰਤਾਂ ਦੇ ਵੇਰਵੇ ਦੇਣ’’ ਲਈ ਆਖਿਆ। ਪੁਲੀਸ ਮੁਤਾਬਕ ਰਾਹੁਲ ਨੇ ‘ਭਾਰਤ ਜੋੜੋ ਯਾਤਰਾ’ ਦੇ ਸ੍ਰੀਨਗਰ ਗੇੜ ਦੌਰਾਨ ਇਹ ਬਿਆਨ ਦਿੱਤਾ ਸੀ, ‘‘ਮੈਂ ਸੁਣਿਆ ਹੈ ਕਿ ਔਰਤਾਂ ਦਾ ਹਾਲੇ ਵੀ ਜਿਨਸੀ ਸ਼ੋਸ਼ਣ ਹੋ ਰਿਹਾ ਹੈ।’’ ਅਧਿਕਾਰੀਆਂ ਨੇ ਦੱਸਿਆ ਕਿ ਪੁਲੀਸ ਨੇ ਕਾਂਗਰਸੀ ਆਗੂ ਨੂੰ ਇਨ੍ਹਾਂ ਪੀੜਤਾਂ ਦੇ ਵੇਰਵੇ ਦੇਣ ਲਈ ਕਿਹਾ ਸੀ ਤਾਂ ਜੋ ਉਨ੍ਹਾਂ ਨੂੰ ਸੁਰੱਖਿਆ ਮੁਹੱਈਆ ਕਰਵਾਈ ਜਾ ਸਕੇ। -ਪੀਟੀਆਈ

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਐਡਹਾਕ ਅਧਿਆਪਕਾਂ ਦੇ ਦੁੱਖ ਦਰਦ

ਐਡਹਾਕ ਅਧਿਆਪਕਾਂ ਦੇ ਦੁੱਖ ਦਰਦ

ਇੱਕ ਸੀ ‘ਬਾਪੂ ਭਾਈ’

ਇੱਕ ਸੀ ‘ਬਾਪੂ ਭਾਈ’

... ਕਾਗਦ ਪਰ ਮਿਟੈ ਨ ਮੰਸੁ।।

... ਕਾਗਦ ਪਰ ਮਿਟੈ ਨ ਮੰਸੁ।।

ਸ਼ਹਿਰ

View All