ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਹਾਂ: ਚੌਹਾਨ
ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਕਿਹਾ ਹੈ ਕਿ ਕੇਂਦਰ ਸਰਕਾਰ ਖੇਤੀ ਉਤਪਾਦਨ ਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਹੈ। ਸੂਬੇ ਦੇ ਚਾਰ ਘੱਟ ਉਤਪਾਦਨ ਵਾਲੇ ਜ਼ਿਲ੍ਹਿਆਂ- ਰਾਮਨਾਥਪੁਰਮ, ਸ਼ਿਵਗੰਗਾ, ਤੂਤੀਕੋਰਿਨ ਤੇ ਵ੍ਰਿਧੂਨਗਰ, ਨੂੰ ‘ਪ੍ਰਧਾਨ ਮੰਤਰੀ ਧਨ ਧਾਨਿਆ ਕ੍ਰਿਸ਼ੀ ਯੋਜਨਾ’ ਵਿੱਚ ਸ਼ਾਮਲ ਕਰ ਲਿਆ ਗਿਆ ਹੈ। ਇੱਥੇ ਕ੍ਰਿਸ਼ੀ ਵਿਗਿਆਨ ਕੇਂਦਰ ਵਿੱਚ ‘ਚੌਪਾਲ’ ਪ੍ਰੋਗਰਾਮ ’ਚ ਚੌਹਾਨ ਨੇ ਕਿਹਾ, ‘‘ਅਸੀਂ ਇਨ੍ਹਾਂ ਜ਼ਿਲ੍ਹਿਆਂ ਵਿੱਚ ਉਤਪਾਦਨ ਵਧਾਉਣ ਤੇ ਕਿਸਾਨਾਂ ਨੂੰ ਖੁਸ਼ਹਾਲ ਬਣਾਉਣ ਲਈ ਕੰਮ ਕਰਾਂਗੇ।’’ ਉਨ੍ਹਾਂ ਕਿਸਾਨਾਂ ਤੇ ਅਧਿਕਾਰੀਆਂ ਨਾਲ ਗੱਲਬਾਤ ਕੀਤੀ ਤੇ ‘ਪ੍ਰਧਾਨ ਮੰਤਰੀ ਧਨ ਧਾਨਿਆ ਯੋਜਨਾ ਤੇ ਪਲਸਜ਼ ਮਿਸ਼ਨ’ ਬਾਰੇ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਭਰੋਸਾ ਦਿਵਾਇਆ ਕਿ ਨਾਰੀਅਲ ਦੀ ਫ਼ਸਲ ਨੂੁੰ ਪ੍ਰਭਾਵਿਤ ਕਰਨ ਵਾਲੇ ਕੀੜਿਆਂ ਤੇ ਬਿਮਾਰੀਆਂ ਨਾਲ ਨਜਿੱਠਣ ਲਈ ਕਦਮ ਚੁੱਕੇ ਜਾਣਗੇ।
‘ਸੂਬਾ ਸਰਕਾਰ ਕੇਂਦਰ ਨਾਲ ਮਿਲ ਕੇ ਕੰਮ ਕਰੇ’
ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਕਿਹਾ ਕਿ ਸਕੀਮਾਂ ਨੂੰ ਸਹੀ ਢੰਗ ਨਾਲ ਲਾਗੂ ਕਰਨ ਲਈ ਸੂਬੇ ਨੂੰ ਕੇਂਦਰ ਸਰਕਾਰ ਨਾਲ ਮਿਲ ਕੇ ਕੰਮ ਕਰਨਾ ਚਾਹੀਦਾ ਹੈ। ਇਸ ਮੌਕੇ ਉਨ੍ਹਾਂ ਸ੍ਰੀ ਲਕਸ਼ਮੀ ਨਾਰਾਇਣ ਮੰਦਰ ਵਿੱਚ ਮੱਥਾ ਟੇਕਿਆ। ਉਨ੍ਹਾਂ ਇੱਥੇ ਸਥਿਤ ਗੁਰੂਸਥਾਨਮ ਪੂਜਾ ਹਾਲ ਦਾ ਉਦਘਾਟਨ ਵੀ ਕੀਤਾ।
