DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਸਾਂਝਾ ਸਿਵਲ ਕੋਡ ਤੇ ‘ਇੱਕ ਦੇਸ਼ ਇੱਕ ਚੋਣ’ ਏਜੰਡੇ ਅਜੇ ਅਧੂਰੇ: ਮੋਦੀ

ਭਾਜਪਾ ਦੇ 47ਵੇਂ ਸਥਾਪਨਾ ਦਿਵਸ ’ਤੇ ਪ੍ਰਧਾਨ ਮੰਤਰੀ ਨੇ ਸੰਬੋਧਨ ਕੀਤਾ; ਮਹਿਲਾ ਰਾਖਵਾਂਕਰਨ ਲਾਗੂ ਕਰਨ ਦਾ ਅਹਿਦ ਲਿਆ

  • fb
  • twitter
  • whatsapp
  • whatsapp
Advertisement
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਭਾਜਪਾ ਦੇ 47ਵੇਂ ਸਥਾਪਨਾ ਦਿਵਸ ਮੌਕੇ ਵਰਕਰਾਂ ਨੂੰ ਵਰਚੁਅਲੀ ਸੰਬੋਧਨ ਕਰਦਿਆਂ ਸਾਂਝੇ ਸਿਵਲ ਕੋਡ (ਯੂ ਸੀ ਸੀ) ਅਤੇ ‘ਇੱਕ ਦੇਸ਼, ਇੱਕ ਚੋਣ’ ਨੂੰ ਪਾਰਟੀ ਦੇ ਅਧੂਰੇ ਏਜੰਡੇ ਵਜੋਂ ਪੇਸ਼ ਕੀਤਾ। ਉਨ੍ਹਾਂ ਕਿਹਾ ਕਿ ਇਨ੍ਹਾਂ ਅਹਿਮ ਮੁੱਦਿਆਂ ’ਤੇ ਗੰਭੀਰ ਚਰਚਾ ਹੋ ਰਹੀ ਹੈ ਅਤੇ ਇਸ ਦਿਸ਼ਾ ਵਿੱਚ ਉਸਾਰੂ ਕਦਮ ਚੁੱਕੇ ਗਏ ਹਨ। ਉਨ੍ਹਾਂ ਸਾਫ਼ ਕੀਤਾ ਕਿ ਸਰਕਾਰ ਲੋਕ ਸਭਾ ਅਤੇ ਵਿਧਾਨ ਸਭਾਵਾਂ ਦੀਆਂ ਚੋਣਾਂ ਇੱਕੋ ਸਮੇਂ ਕਰਵਾਉਣ ਅਤੇ ਸਾਰੇ ਨਾਗਰਿਕਾਂ ਲਈ ਇੱਕੋ ਜਿਹੇ ਕਾਨੂੰਨ ਬਣਾਉਣ ਲਈ ਵਚਨਬੱਧ ਹੈ।

ਔਰਤਾਂ ਦੀ ਹਿੱਸੇਦਾਰੀ ਬਾਰੇ ਮੋਦੀ ਨੇ ਕਿਹਾ ਕਿ ਭਾਜਪਾ ਨੇ ਹੀ 1994 ਵਿੱਚ ਪਹਿਲੀ ਵਾਰ ਮਹਿਲਾ ਰਾਖਵੇਂਕਰਨ ਦੀ ਗੱਲ ਤੋਰੀ ਸੀ। ਉਨ੍ਹਾਂ ਭਰੋਸਾ ਦਿੱਤਾ ਕਿ ਕੇਂਦਰ ਸਰਕਾਰ ਸਾਲ 2029 ਦੀਆਂ ਆਮ ਚੋਣਾਂ ਵਿੱਚ ਮਹਿਲਾ ਰਾਖਵਾਂਕਰਨ ਐਕਟ ਪੂਰੀ ਤਰ੍ਹਾਂ ਲਾਗੂ ਕਰਨ ਲਈ ਸਮਰਪਿਤ ਹੈ, ਜਿਸ ਨਾਲ ਸੰਸਦ ਅਤੇ ਵਿਧਾਨ ਸਭਾਵਾਂ ਵਿੱਚ ਔਰਤਾਂ ਲਈ 33 ਫ਼ੀਸਦੀ ਸੀਟਾਂ ਯਕੀਨੀ ਹੋ ਜਾਣਗੀਆਂ।

Advertisement

ਵਿਰੋਧੀ ਧਿਰ ਕਾਂਗਰਸ ’ਤੇ ਨਿਸ਼ਾਨਾ ਸੇਧਦਿਆਂ ਉਨ੍ਹਾਂ ਕਿਹਾ ਕਿ ਭਾਜਪਾ ਵਰਕਰਾਂ ਨੇ ਐਮਰਜੈਂਸੀ ਅਤੇ ਜ਼ੁਲਮ ਦਾ ਡਟ ਕੇ ਸਾਹਮਣਾ ਕੀਤਾ ਹੈ। ਪੱਛਮੀ ਬੰਗਾਲ ਅਤੇ ਕੇਰਲਾ ਵਰਗੇ ਸੂਬਿਆਂ ਦਾ ਹਵਾਲਾ ਦਿੰਦਿਆਂ ਉਨ੍ਹਾਂ ਕਿਹਾ ਕਿ ਉੱਥੇ ਸਿਆਸੀ ਹਿੰਸਾ ਨੂੰ ਸੱਭਿਆਚਾਰ ਬਣਾ ਦਿੱਤਾ ਗਿਆ ਹੈ। ਇਨ੍ਹਾਂ ਹਾਲਾਤ ਵਿੱਚ ਕਈ ਵਰਕਰਾਂ ਨੇ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ ਹਨ। ਉਨ੍ਹਾਂ ਸਰਕਾਰ ਦੀਆਂ ਪ੍ਰਾਪਤੀਆਂ ਵੀ ਗਿਣਵਾਈਆਂ। -ਪੀਟੀਆਈ

Advertisement

ਪੰਚਾਇਤਾਂ ਤੋਂ ਸੰਸਦ ਤੱਕ ‘ਭਗਵਾ’ ਲਹਿਰਾਉਣ ਦਾ ਸੱਦਾ

ਨਵੀਂ ਦਿੱਲੀ: ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਨੇ ਪਾਰਟੀ ਦੇ 47ਵੇਂ ਸਥਾਪਨਾ ਦਿਵਸ ਮੌਕੇ ਵਰਕਰਾਂ ਨੂੰ 2047 ਤੱਕ ‘ਵਿਕਸਿਤ ਭਾਰਤ’ ਦਾ ਸੰਕਲਪ ਪੂਰਾ ਕਰਨ ਦਾ ਸੱਦਾ ਦਿੱਤਾ। ਉਨ੍ਹਾਂ ਪੰਚਾਇਤਾਂ ਤੋਂ ਲੈ ਕੇ ਸੰਸਦ ਤੱਕ ‘ਭਗਵਾ’ ਲਹਿਰਾਉਣ ਦਾ ਅਹਿਦ ਲੈਣ ਲਈ ਕਿਹਾ। ਉਨ੍ਹਾਂ ਸ਼ਿਆਮਾ ਪ੍ਰਸਾਦ ਮੁਖਰਜੀ ਅਤੇ ਅਟਲ ਬਿਹਾਰੀ ਵਾਜਪਾਈ ਦੇ ਪਾਏ ਪੂਰਨਿਆਂ ’ਤੇ ਚੱਲਣ ਦੀ ਅਪੀਲ ਕੀਤੀ।

Advertisement
×