ਨਵੀਂ ਦਿੱਲੀ: ਸੀਬੀਐੱਸਈ ਦੀਆਂ 10ਵੀਂ ਅਤੇ 12ਵੀਂ ਦੀਆਂ ਕੰਪਾਰਟਮੈਂਟ ਪ੍ਰੀਖਿਆਵਾਂ 22 ਤੋਂ 29 ਸਤੰਬਰ ਤੱਕ ਹੋਣਗੀਆਂ। ਸੀਬੀਐੱਸਈ ਦੇ ਪ੍ਰੀਖਿਆ ਕੰਟਰੋਲਰ ਸੰਯਮ ਭਾਰਦਵਾਜ ਨੇ ਕਿਹਾ ਕਿ ਪ੍ਰੀਖਿਆਰਥੀਆਂ ਨੂੰ ਆਪਣਾ ਸੈਨੇਟਾਈਜ਼ਰ ਅਤੇ ਮਾਸਕ ਲੈ ਕੇ ਆਊਣਾ ਲਾਜ਼ਮੀ ਹੋਵੇਗਾ। ਊਨ੍ਹਾਂ ਕਿਹਾ ਕਿ ਸੈਨੇਟਾਈਜ਼ਰ ਪਾਰਦਰਸ਼ੀ ਬੋਤਲਾਂ ’ਚ ਹੋਣੇ ਚਾਹੀਦੇ ਹਨ ਅਤੇ ਮੂੰਹ ਤੇ ਨੱਕ ਮਾਸਕ ਜਾਂ ਕੱਪੜੇ ਨਾਲ ਢੱਕਿਆ ਹੋਣਾ ਚਾਹੀਦਾ ਹੈ।
-ਪੀਟੀਆਈ