
ਮੁਜ਼ਫਰਪੁਰ (ਬਿਹਾਰ), 4 ਫਰਵਰੀ
ਬਿਹਾਰ ਦੀ ਮਨੁੱਖੀ ਅਧਿਕਾਰ ਕਾਰਕੁਨ ਤਮੰਨਾ ਹਾਸ਼ਮੀ ਨੇ ਯੋਗ ਗੁਰੂ ਬਾਬਾ ਰਾਮਦੇਵ ’ਤੇ ਮੁਸਲਿਮ ਭਾਈਚਾਰੇ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਦੋਸ਼ ਲਾਇਆ ਹੈ। ਉਸ ਨੇ ਬਾਬਾ ਰਾਮਦੇਵ ਖ਼ਿਲਾਫ਼ ਸਥਾਨਕ ਅਦਾਲਤ ਵਿੱਚ ਸ਼ਿਕਾਇਤ ਦਰਜ ਕਰਵਾਈ ਹੈ ਤੇ ਕੇਸ ਦਰਜ ਕਰਨ ਦੀ ਮੰਗ ਕੀਤੀ ਹੈ। ਜ਼ਿਕਰਯੋਗ ਹੈ ਕਿ ਬਾਬਾ ਰਾਮਦੇਵ ਨੇ ਸ਼ੁੱਕਰਵਾਰ ਨੂੰ ਰਾਜਸਥਾਨ ਦੇ ਬਾੜਮੇਰ ਸ਼ਹਿਰ ਵਿੱਚ ਸੰਤਾਂ ਦੇ ਇਕੱਠ ਦੌਰਾਨ ਮੁਸਲਿਮ ਭਾਈਚਾਰੇ ’ਤੇ ਅਤਿਵਾਦੀ ਗਤੀਵਿਧੀਆਂ ਵਿੱਚ ਸ਼ਾਮਲ ਹੋਣ ਤੇ ਹਿੰਦੂ ਔਰਤਾਂ ਨੂੰ ਅਗਵਾ ਕਰਨ ਦਾ ਦੋਸ਼ ਲਾਇਆ ਸੀ। ਤਮੰਨਾ ਹਾਸ਼ਮੀ ਨੇ ਚੀਫ ਜੁਡੀਸ਼ਲ ਮੈਜਿਸਟਰੇਟ ਦੀ ਅਦਾਲਤ ਵਿੱਚ ਸ਼ਿਕਾਇਤ ਦਰਜ ਕਰਵਾਉਣ ਮਗਰੋਂ ਕਿਹਾ ਕਿ ਰਾਮਦੇਵ ਦਾ ਬਿਆਨ ਮੁਸਲਿਮ ਭਾਈਚਾਰੇ ਤੇ ਇਸਲਾਮ ਦੇ ਖ਼ਿਲਾਫ਼ ਹੈ। -ਪੀਟੀਆਈ
ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ