ਪਣਜੀ, 29 ਦਸੰਬਰ
ਗੋਆ ਦੇ ਮੁੱਖ ਮੰਤਰੀ ਪ੍ਰਮੋਦ ਸਾਵੰਤ ਨੇ ਅੱਜ ਕਿਹਾ ਹੈ ਕਿ ਰਾਜ ਸਰਕਾਰ ਨਵੇਂ ਸਾਲ ਦੇ ਜਸ਼ਨ ਮਨਾਉਣ ਲਈ ਪਾਰਟੀ ਜਾਂ ਰੈਸਟੋਰੈਂਟ ਵਿੱਚ ਸ਼ਾਮਲ ਹੋਣ ਵਾਲੇ ਲੋਕਾਂ ਲਈ ਪੂਰੀ ਟੀਕਾਕਰਨ ਜਾਂ ਕੋਵਿਡ-19 ਨੈਗੇਟਿਵ ਰਿਪੋਰਟ ਲਿਆਉਣ ਲਈ ਲਾਜ਼ਮੀ ਕਰੇਗੀ। ਉਨ੍ਹਾਂ ਪੱਤਰਕਾਰਾਂ ਨੂੰ ਦੱਸਿਆ ਕਿ ਪ੍ਰਸ਼ਾਸਨ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦੇਵੇਗਾ।