ਕਰੋਨਾ ਸਥਿਤੀ ਸਮੀਖਿਆ

ਵੱਧ ਕੇਸਾਂ ਵਾਲੇ ਜ਼ਿਲ੍ਹਿਆਂ ਵਿੱਚ ਬੂਸਟਰ ਡੋਜ਼ ਅਤੇ ਕਰੋਨਾ ਰੋਕੂ ਟੀਕਾਕਰਨ ਤੇਜ਼ ਕਰਨ ਦੀ ਹਦਾਇਤ

ਕੇਂਦਰੀ ਸਿਹਤ ਮੰਤਰੀ ਵੱਲੋਂ ਉੱਚ ਪੱਧਰੀ ਸਮੀਖਿਆ ਮੀਟਿੰਗ ’ਚ ਅਧਿਕਾਰੀਆਂ ਨੂੰ ਕਰੋਨਾ ਦੀ ਢੁੱਕਵੀਂ ਜਾਂਚ ਅਤੇ ਨਿਗਰਾਨੀ ਦੇ ਨਿਰਦੇਸ਼

ਵੱਧ ਕੇਸਾਂ ਵਾਲੇ ਜ਼ਿਲ੍ਹਿਆਂ ਵਿੱਚ ਬੂਸਟਰ ਡੋਜ਼ ਅਤੇ ਕਰੋਨਾ ਰੋਕੂ ਟੀਕਾਕਰਨ ਤੇਜ਼ ਕਰਨ ਦੀ ਹਦਾਇਤ

ਨਵੀਂ ਦਿੱਲੀ, 23 ਜੂਨ

ਕੇਂਦਰੀ ਸਿਹਤ ਮੰਤਰੀ ਮਨਸੁੱਖ ਮਾਂਡਵੀਆ ਨੇ ਅੱਜ ਅਧਿਕਾਰੀਆਂ ਨੂੰ ਕਰੋਨਾ ਲਾਗ ਦੇ ਪਸਾਰ ਦਾ ਸਮੇਂ ਸਿਰ ਮੁਲਾਂਕਣ ਕਰਨ ਲਈ ਢੁੱਕਵੀਂ ਜਾਂਚ ਅਤੇ ਅਸਰਦਾਰ ਨਿਗਰਾਨੀ ਦੇ ਨਿਰਦੇਸ਼ ਦਿੱਤੇ ਅਤੇ ਲਾਗ ਵਿੱਚ ਸੰਭਾਵਿਤ ਤਬੀਦੀਲੀ ਦਾ ਪਤਾ ਲਾਉਣ ਲਈ ਜੀਨੋਮ ਸੀਕੁਐਂਸਿੰਗ ’ਤੇ ਧਿਆਨ ਕੇਂਦਰਿਤ ਕਰਨ ਦੀ ਹਦਾਇਤ ਕੀਤੀ ਹੈ। ਕੇਂਦਰੀ ਸਿਹਤ ਮੰਤਰਾਲੇ ਨੇ ਬਿਆਨ ਵਿੱਚ ਮਾਂਡਵੀਆ ਨੇ ਕੁਝ ਸੂਬਿਆਂ ਵਿੱਚ ਕਰੋਨਾ ਕੇਸ ਵਿੱਚ ਵਾਧੇ ਦੇ ਮੱਦੇਨਜ਼ਰ ਮੁੱਖ ਮਾਹਿਰਾਂ ਅਤੇ ਅਧਿਕਾਰੀਆਂ ਨਾਲ ਉੱਚ ਪੱਧਰੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕੀਤੀ। ਉਨ੍ਹਾਂ ਨੇ ਲਾਗ ਦੇ ਫੈਲਾਅ ਦਾ ਸਮਾਂਬੱਧ ਤਰੀਕੇ ਨਾਲ ਮੁਲਾਂਕਣ ਅਤੇ ਕੰਟਰੋਲ ਲਈ ਵੱਧ ਫੈਲਾਅ ਵਾਲੇ ਜ਼ਿਲ੍ਹਿਆਂ ’ਤੇ ਧਿਆਨ ਕੇਂਦਰਤ ਕਰਨ ਅਤੇ ਢੁੱਕਵੀਂ ਜਾਂਚ (ਵੱਧ ਆਰਟੀ-ਪੀਸੀਆਰ ਅਨੁਪਾਤ ਨਾਲ) ਅਤੇ ਪ੍ਰਭਾਵਸ਼ਾਲੀ ਨਿਗਰਾਨੀ ਦੀ ਲੋੜ ’ਤੇ ਜ਼ੋਰ ਦਿੱਤਾ। ਬਿਆਨ ਮੁਤਾਬਕ ਮਾਂਡਵੀਆ ਨੇ ਅਧਿਕਾਰੀਆਂ ਨੂੰ ਕਰੋਨਾ ਅਤੇ ‘ਐੱਸਏਆਰਆਈ/ਆਈਐੱਲਆਈ’ ਕੇਸਾਂ ਕਾਰਨ ਹਸਪਤਾਲ ਵਿੱਚ ਦਾਖਲ ਹੋਣ ਦੀ ਨਿਗਰਾਨੀ ਦਾ ਨਿਰਦੇਸ਼ ਵੀ ਦਿੱਤਾ। ਉਨ੍ਹਾਂ ਨੇ ਜ਼ਿਆਦਾ ਕੇਸਾਂ ਵਾਲੇ ਜ਼ਿਲ੍ਹਿਆਂ ਵਿੱਚ ਬੂੁਸਟਰ ਡੋਜ਼ ਸਣੇ ਕਰੋਨਾ ਰੋਕੂ ਟੀਕਾਕਰਨ ਦੀ ਰਫ਼ਤਾਰ ਵਧਾਉਣ ਦੀ ਅਪੀਲ ਵੀ ਕੀਤੀ। ਇਸ ਤੋਂ ਪਹਿਲਾਂ ਸੂਤਰਾਂ ਦੱਸਿਆ ਕਿ ਦੇਸ਼ ਵਿੱਚ ਪਿਛਲੇ ਕੁਝ ਹਫ਼ਤਿਆਂ ਵਿੱਚ ਕਰੋਨਾ ਦੇ ਨਵੇਂ ਮਾਮਲਿਆਂ ਵਿੱਚ ਵਾਧਾ ਹੋਇਆ ਹੈ। ਮੌਜੂਦਾ ਸਮੇਂ ਦਸ ਰਾਜਾਂ ਮਹਾਰਾਸ਼ਟਰ, ਕੇਰਲ, ਦਿੱਲੀ, ਕਰਨਾਟਕ, ਤਾਮਿਲਨਾਡੂ, ਹਰਿਆਣਾ, ਉੱਤਰ ਪ੍ਰਦੇਸ਼, ਤਿਲੰਗਾਨਾ, ਪੱਛਮੀ ਬੰਗਾਲ ਅਤੇ ਗੁਜਰਾਤ ਵਿੱਚ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ 1,000 ਤੋਂ ਵੱਧ ਹੈ। -ਪੀਟੀਆਈ

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਬਿਜਲੀ ਸੋਧ ਬਿਲ ਰਾਹੀਂ ਕੇਂਦਰੀਕਰਨ ਤੇ ਨਿੱਜੀਕਰਨ

ਬਿਜਲੀ ਸੋਧ ਬਿਲ ਰਾਹੀਂ ਕੇਂਦਰੀਕਰਨ ਤੇ ਨਿੱਜੀਕਰਨ

ਆਜ਼ਾਦੀ, ਪ੍ਰਾਪਤੀਆਂ ਅਤੇ ਲੋਕ ਸੰਘਰਸ਼

ਆਜ਼ਾਦੀ, ਪ੍ਰਾਪਤੀਆਂ ਅਤੇ ਲੋਕ ਸੰਘਰਸ਼

ਸਾਂਝ ਤੇ ਅਮਨ ਦੀ ਲੋਅ

ਸਾਂਝ ਤੇ ਅਮਨ ਦੀ ਲੋਅ

ਮੁਫ਼ਤ ਰਿਆਇਤਾਂ ਦੀ ਬਹਿਸ ਦਾ ਪ੍ਰਸੰਗ

ਮੁਫ਼ਤ ਰਿਆਇਤਾਂ ਦੀ ਬਹਿਸ ਦਾ ਪ੍ਰਸੰਗ

ਆਜ਼ਾਦੀ ਦੇ ਸਫ਼ਰ ਦੇ 75 ਵਰ੍ਹੇ

ਆਜ਼ਾਦੀ ਦੇ ਸਫ਼ਰ ਦੇ 75 ਵਰ੍ਹੇ

ਸ਼ਹਿਰ

View All