ਨਵੀਂ ਦਿੱਲੀ, 6 ਨਵੰਬਰ
ਚੀਫ ਆਫ਼ ਡਿਫੈਂਸ ਸਟਾਫ ਜਨਰਲ ਬਿਪਿਨ ਰਾਵਤ ਨੇ ਅੱਜ ਕਿਹਾ ਕਿ ਪੂਰਬੀ ਲੱਦਾਖ ਵਿਚ ਅਸਲ ਕੰਟਰੋਲ ਰੇਖਾ (ਐੱਲਏਸੀ) ’ਤੇ ਸਥਿਤੀ ਤਣਾਅਪੂਰਨ ਹੈ। ਉਨ੍ਹਾਂ ਕਿਹਾ ਕਿ ਚੀਨ ਦੀ ਪੀਪਲਜ਼ ਲਬਿਰੇਸ਼ਨ ਆਰਮੀ (ਪੀਐੱਲਏ) ਨੂੰ ਲੱਦਾਖ ਵਿੱਚ ਉਨ੍ਹਾਂ ਦੀ ਹਿਮਾਕਤ ਪ੍ਰਤੀ ਭਾਰਤੀ ਫੌਜਾਂ ਦੀ ਸਖ਼ਤ ਪ੍ਰਤੀਕ੍ਰਿਆ ਕਾਰਨ ਹੈਰਾਨੀਜਣਕ ਨਤੀਜੇ ਭੁਗਤਣੇ ਪੈ ਰਹੇ ਹਨ। ਜਨਰਲ ਰਾਵਤ ਨੇ ਕਿਹਾ, “ਸਾਡਾ ਪੱਖ ਸਪੱਸ਼ਟ ਹੈ ਕਿ ਅਸੀਂ ਅਸਲ ਕੰਟਰੋਲ ਰੇਖਾ ਵਿੱਚ ਕਿਸੇ ਤਬਦੀਲੀ ਨੂੰ ਸਵੀਕਾਰ ਨਹੀਂ ਕਰਾਂਗੇ।” ਉਨ੍ਹਾਂ ਕਿਹਾ ਕਿ ਪੂਰਬੀ ਲੱਦਾਖ ਵਿਚ ਐੱਲਏਸੀ ’ਤੇ ਸਥਿਤੀ ਅਜੇ ਵੀ ਤਣਾਅਪੂਰਨ ਹੈ। ਸਰਹੱਦ ‘ਤੇ ਝੜਪਾਂ ਅਤੇ ਬਿਨਾਂ ਕਿਸੇ ਭੜਕਾਹਟ ਤੋਂ ਫੌਜੀ ਕਰਵਾਈ ਦੇ ਵੱਡੇ ਟਕਰਾਅ ਵਿਚ ਬਦਲਣ ਦੀ ਸੰਭਾਵਨਾ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ।