ਸੰਘਰਸ਼ਾਂ ਦਾ ਹੱਲ ਵਾਰਤਾ ਰਾਹੀਂ ਸੰਭਵ: Droupadi Murmu
ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਸ਼ਨਿਚਰਵਾਰ ਨੂੰ ਆਪਣੇ ਇਰਾਨੀ ਹਮਰੁਤਬਾ ਮਸੂਦ ਪੇਜ਼ੇਸ਼ਕੀਅਨ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਖ਼ਿੱਤੇ ’ਚ ਸਥਾਈ ਸ਼ਾਂਤੀ ਪ੍ਰਤੀ ਭਾਰਤ ਦੀ ਵਚਨਬੱਧਤਾ ਦੁਹਰਾਈ। ਉਨ੍ਹਾਂ ਕਿਹਾ ਕਿ ਸੰਘਰਸ਼ਾਂ ਦਾ ਹੱਲ ਵਾਰਤਾ ਅਤੇ ਕੂਟਨੀਤੀ ਰਾਹੀਂ ਕੱਢਿਆ ਜਾ ਸਕਦਾ ਹੈ।...
India's Presiਰਾਸ਼ਟਰਪਤੀ ਦਰੋਪਦੀ ਮੁਰਮੂ ਅਫਗਾਨਿਸਤਾਨ ਦੇ ਆਪਣੇ ਹਮਰੁਤਬਾ ਮਸੂਦ ਪੇਜ਼ੇਸਕੀਅਨ ਨਾਲ। -ਫੋਟੋ: ਰਾਇਟਰਜ਼dent Droupadi Murmu meets with her Iranian counterpart Masoud Pezeshkian in New Delhi, India, September 12, 2026. India's Ministry of External Affairs/Handout via REUTERS THIS IMAGE HAS BEEN SUPPLIED BY A THIRD PARTY. NO ARCHIVES. NO RESALES.
Advertisement
ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਸ਼ਨਿਚਰਵਾਰ ਨੂੰ ਆਪਣੇ ਇਰਾਨੀ ਹਮਰੁਤਬਾ ਮਸੂਦ ਪੇਜ਼ੇਸ਼ਕੀਅਨ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਖ਼ਿੱਤੇ ’ਚ ਸਥਾਈ ਸ਼ਾਂਤੀ ਪ੍ਰਤੀ ਭਾਰਤ ਦੀ ਵਚਨਬੱਧਤਾ ਦੁਹਰਾਈ। ਉਨ੍ਹਾਂ ਕਿਹਾ ਕਿ ਸੰਘਰਸ਼ਾਂ ਦਾ ਹੱਲ ਵਾਰਤਾ ਅਤੇ ਕੂਟਨੀਤੀ ਰਾਹੀਂ ਕੱਢਿਆ ਜਾ ਸਕਦਾ ਹੈ। ਭਾਰਤ ਦੇ ਪਲੇਠੇ ਦੌਰੇ ’ਤੇ ਆਏ ਪੇਜ਼ੇਸ਼ਕੀਅਨ ਦਾ ਸਵਾਗਤ ਕਰਦਿਆਂ ਮੁਰਮੂ ਨੇ ਬਰਿਕਸ ਸੰਮੇਲਨ ਦੌਰਾਨ ਇਰਾਨ ਵੱਲੋਂ ਦਿੱਤੀ ਗਈ ਹਮਾਇਤ ਲਈ ਉਨ੍ਹਾਂ ਦੀ ਸ਼ਲਾਘਾ ਕੀਤੀ। ਦੋਵੇਂ ਆਗੂਆਂ ਨੇ ਇਰਾਨ ਅਤੇ ਭਾਰਤ ਵਿਚਾਲੇ ਦੋਸਤਾਨਾ ਸਬੰਧਾਂ ਬਾਰੇ ਵੀ ਵਿਚਾਰ ਵਟਾਂਦਰਾ ਕੀਤਾ। ਰਾਸ਼ਟਰਪਤੀ ਭਵਨ ਵੱਲੋਂ ਜਾਰੀ ਬਿਆਨ ’ਚ ਕਿਹਾ ਗਿਆ ਹੈ ਕਿ ਦੋਵੇਂ ਆਗੂਆਂ ਨੇ ਮਜ਼ਬੂਤ ਸੱਭਿਆਚਾਰਕ ਅਤੇ ਭਾਰਤ ਤੇ ਇਰਾਨ ਦੇ ਲੋਕਾਂ ਵਿਚਾਲੇ ਸਬੰਧਾਂ ਬਾਰੇ ਵੀ ਚਰਚਾ ਕੀਤੀ।
Advertisement
Advertisement
×

