Cong alleges increase in harassment incidents against SC ਐੱਸਸੀ ਤੇ ਐੱਸਟੀ ਵਰਗ ਖ਼ਿਲਾਫ਼ ਅਪਰਾਧ ਦੇ ਮਾਮਲੇ ਵਧੇ: ਕਾਂਗਰਸ
ਸਖ਼ਤ ਸਜ਼ਾਵਾਂ ਦੇਣ ਦੀ ਮੰਗ ਕਰਦਿਆਂ ਮਸਲੇ ਜਲਦੀ ਹੱਲ ਕਰਨ ’ਤੇ ਜ਼ੋਰ
Advertisement
ਨਵੀਂ ਦਿੱਲੀ, 3 ਜੁਲਾਈ
Advertisement
ਕਾਂਗਰਸ ਨੇ 2018 ਤੋਂ 2022 ਦਰਮਿਆਨ ਅਨੁਸੂਚਿਤ ਜਾਤੀ (ਐੱਸਸੀ) ਅਤੇ ਅਨੁਸੂਚਿਤ ਜਨਜਾਤੀ (ਐੱਸਟੀ) ਭਾਈਚਾਰਿਆਂ ਵਿਰੁੱਧ ਅਪਰਾਧ ਦੀਆਂ ਘਟਨਾਵਾਂ ਵਿੱਚ 35 ਫੀਸਦ ਵਾਧਾ ਹੋਣ ਦਾ ਦੋਸ਼ ਲਗਾਇਆ ਹੈ ਅਤੇ ਅਜਿਹੀਆਂ ਸ਼ਿਕਾਇਤਾਂ ਦੇ ਜਲਦੀ ਨਿਬੇੜੇ ਦੀ ਮੰਗ ਕੀਤੀ ਹੈ। ਕੁੱਲ ਹਿੰਦ ਕਾਂਗਰਸ ਕਮੇਟੀ ਦੇ ਅਨੁਸੂਚਿਤ ਜਾਤੀ ਵਿੰਗ ਦੇ ਚੇਅਰਮੈਨ ਰਾਜੇਂਦਰ ਪਾਲ ਗੌਤਮ ਨੇ ਕਿਹਾ ਕਿ ਐੱਸਸੀ ਅਤੇ ਐੱਸਟੀ ਖ਼ਿਲਾਫ਼ ਅਪਰਾਧ ਸਬੰਧੀ ਸ਼ਿਕਾਇਤਾਂ ਵਿੱਚ ਅਜਿਹੀਆਂ ਸਖ਼ਤ ਸਜ਼ਾਵਾਂ ਦਿੱਤੀਆਂ ਜਾਣੀਆਂ ਚਾਹੀਦੀਆਂ ਹਨ ਜੋ ਕਿ ਅਜਿਹੇ ਅਪਰਾਧ ਕਰਨ ਵਾਲਿਆਂ ਲਈ ਡਰ ਪੈਦਾ ਕਰਨ। ਉਨ੍ਹਾਂ ਜ਼ੁਲਮ ਦਾ ਸ਼ਿਕਾਰ ਹੋਏ ਲੋਕਾਂ ਦੀਆਂ ਹੋਰ ਸ਼ਿਕਾਇਤਾਂ ਦੇ ਨਿਬੇੜੇ ਲਈ ਕੌਮੀ ਅਨੁਸੂਚਿਤ ਜਾਤੀ ਕਮਿਸ਼ਨ ਦੀ ਸਹੀ ਵਰਤੋਂ ਦੀ ਮੰਗ ਕੀਤੀ ਅਤੇ ਸਾਰੇ ਸੂਬਿਆਂ ਨੂੰ ਜਾਤ-ਆਧਾਰਿਤ ਜ਼ੁਲਮ ਦੇ ਮਾਮਲਿਆਂ ਨੂੰ ਗੰਭੀਰਤਾ ਨਾਲ ਲੈਣ ਲਈ ਕਿਹਾ ਤਾਂ ਜੋ ਨਿਆਂ ਯਕੀਨੀ ਬਣਾਇਆ ਜਾ ਸਕੇ।
Advertisement
×