ਮੁੰਬਈ, 21 ਮਾਰਚ
ਕਾਲੇ ਧਨ ਨੂੰ ਸਫ਼ੈਦ ਕਰਨ ਸਬੰਧੀ ਮਾਮਲਿਆਂ ਦੀ ਇਕ ਵਿਸ਼ੇਸ਼ ਅਦਾਲਤ ਨੇ ਇੱਥੇ ਅੱਜ ਮਹਾਰਾਸ਼ਟਰ ਦੇ ਮੰਤਰੀ ਨਵਾਬ ਮਲਿਕ ਦੀ ਨਿਆਂਇਕ ਹਿਰਾਸਤ 14 ਹੋਰ ਦਿਨਾਂ ਲਈ 4 ਅਪਰੈਲ ਤੱਕ ਵਧਾ ਦਿੱਤੀ ਹੈ। ਹਾਲਾਂਕਿ, ਵਿਸ਼ੇਸ਼ ਅਦਾਲਤ ਨੇ ਨਿਆਂਇਕ ਹਿਰਾਸਤ ਦੌਰਾਨ ਇਕ ਬੈੱਡ, ਗੱਦਾ ਅਤੇ ਕੁਰਸੀ ਮੁਹੱਈਆ ਕਰਵਾਉਣ ਸਬੰਧੀ ਮਲਿਕ ਦੀ ਅਰਜ਼ੀ ਨੂੰ ਮਨਜ਼ੂਰ ਕਰ ਲਿਆ ਹੈ।
ਮਲਿਕ (62) ਨੂੰ 23 ਫਰਵਰੀ ਨੂੰ ਐਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਕਾਲੇ ਧਨ ਨੂੰ ਸਫੈਦ ਕਰਨ ਸਬੰਧੀ ਇਕ ਮਾਮਲੇ ਦੇ ਸਬੰਧ ਵਿਚ ਗ੍ਰਿਫ਼ਤਾਰ ਕੀਤਾ ਸੀ। ਇਹ ਮਾਮਲਾ ਇਕ ਜ਼ਮੀਨ ਦੇ ਸੌਦੇ ’ਨਾਲ ਜੁੜਿਆ ਹੋਇਆ ਸੀ, ਜਿਸ ਵਿੱਚ ਮਾਫੀਆ ਡਾਨ ਦਾਊਦ ਇਬਰਾਹਿਮ ਕਾਸਕਰ ਸ਼ਾਮਲ ਸੀ। -ਆਈਏਐੱਨਐੱਸ