ਮੁੰਬਈ, 3 ਮਾਰਚ
ਇਥੋਂ ਦੀ ਵਿਸ਼ੇਸ਼ ਅਦਾਲਤ ਨੇ ਭਗੌੜੇ ਗੈਂਗਸਟਰ ਦਾਊਦ ਇਬਰਾਹਿਮ ਅਤੇ ਉਸ ਦੇ ਸਾਥੀਆਂ ਦੀਆਂ ਗਤੀਵਿਧੀਆਂ ਨਾਲ ਸਬੰਧਤ ਮਨੀ ਲਾਂਡਰਿੰਗ ਦੀ ਜਾਂਚ ਵਿੱਚ ਮਹਾਰਾਸ਼ਟਰ ਦੇ ਘੱਟ ਗਿਣਤੀ ਮਾਮਲਿਆਂ ਦੇ ਮੰਤਰੀ ਨਵਾਬ ਮਲਿਕ ਦੀ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੀ ਹਿਰਾਸਤ 7 ਮਾਰਚ ਤੱਕ ਵਧਾ ਦਿੱਤੀ ਹੈ।