ਨਵੀਂ ਦਿੱਲੀ, 7 ਅਪਰੈਲ
ਕਾਂਗਰਸ ਨੇ ਦੇਸ਼ ਦੇ ਸਾਰੇ ਨਾਗਰਿਕਾਂ ਦੇ ਕੋਵਿਡ- 19 ਤੋਂ ਬਚਾਅ ਲਈ ਵੈਕਸੀਨ ਦੀ ਲੋੜ ’ਤੇ ਜ਼ੋਰ ਦਿੰਦਿਆਂ ਸਰਕਾਰ ’ਤੇ ਕੋਵਿਡ- 19 ਦਾ ਫੈਲਾਅ ਰੋਕਣ ਲਈ ਲੋੜੀਂਦੇ ਕਦਮ ਨਾ ਚੁੱਕਣ ਦਾ ਦੋਸ਼ ਲਾਇਆ ਹੈ। ਪਾਰਟੀ ਨੇ ਵੈਕਸੀਨੇਸ਼ਨ ਵਧਾਉਣ ਲਈ ਸਾਰੀਆਂ ਸਬੰਧਤ ਧਿਰਾਂ ਨੂੰ ਨਾਲ ਲੈ ਕੇ ਚੱਲਣ ਅਤੇ ਸਰਬ-ਪਾਰਟੀ ਮੀਟਿੰਗ ਸੱਦਣ ਦਾ ਸੁਝਾਅ ਵੀ ਦਿੱਤਾ ਹੈ। ਕਾਂਗਰਸ ਦੇ ਬੁਲਾਰੇ ਪਵਨ ਖੇੜਾ ਨੇ ਕੁਝ ਸੂਬਿਆਂ ਵਿੱਚ ਵੈਕਸੀਨ ਦੀ ਵੱਡੇ ਪੱਧਰ ’ਤੇ ਬਰਬਾਦੀ ’ਤੇ ਚਿੰਤਾ ਜ਼ਾਹਰ ਕਰਦਿਆਂ ਸਰਕਾਰ ਤੋਂ ਸੁਆਲ ਪੁੱਛਿਆ ਕਿ ਮੁਲਕ ’ਚ ਵੈਕਸੀਨ ਦੇ ਹੋਰ ਟਰਾਇਲਾਂ ਦੀ ਇਜਾਜ਼ਤ ਕਿਉਂ ਨਹੀਂ ਦਿੱਤੀ ਜਾ ਰਹੀ। -ਪੀਟੀਆਈ