ਕੋਲਕਾਤਾ: ਕਾਂਗਰਸ ਦੀ ਪੱਛਮੀ ਬੰਗਾਲ ਇਕਾਈ ਦੇ ਪ੍ਰਧਾਨ ਅਧੀਰ ਰੰਜਨ ਚੌਧਰੀ ਨੇ ਅੱਜ ਕਿਹਾ ਕਿ ਕਾਂਗਰਸ ਤੇ ਖੱਬੇ ਮੋਰਚੇ ਨੇ ਸੂਬੇ ਦੀ ਵਿਧਾਨ ਸਭਾ ਲਈ 193 ਸੀਟਾਂ ਦੀ ਵੰਡ ਬਾਰੇ ਚੋਣ ਸਮਝੌਤੇ ਨੂੰ ਆਖਰੀ ਰੂਪ ਦੇ ਦਿੱਤਾ ਹੈ। ਰਾਜ ਵਿਧਾਨ ਸਭਾ ਲਈ ਸੀਟਾਂ ਦੀ ਕੁੱਲ ਗਿਣਤੀ 294 ਹੈ। ਸ੍ਰੀ ਚੌਧਰੀ ਨੇ ਦੋਵਾਂ ਧਿਰਾਂ ਵਿਚਾਲੇ ਇੱਕ ਸਾਂਝੀ ਮੀਟਿੰਗ ਤੋਂ ਬਾਅਦ ਦੱਸਿਆ ਕਿ ਬਾਕੀ ਰਹਿੰਦੀਆਂ 101 ਸੀਟਾਂ ਬਾਰੇ ਫ਼ੈਸਲਾ ਬਾਅਦ ਵਿੱਚ ਕੀਤਾ ਜਾਵੇਗਾ। ਮੀਟਿੰਗ ’ਚ ਖੱਬੇ ਮੋਰਚੇ ਦੇ ਪ੍ਰਧਾਨ ਵਿਮਾਨ ਬੋਸ ਅਤੇ ਦੋਵਾਂ ਪਾਰਟੀਆਂ ਦੇ ਹੋਰ ਆਗੂ ਵੀ ਹਾਜ਼ਰ ਸਨ। -ਪੀਟੀਆਈ