ਨਵੀਂ ਦਿੱਲੀ, 30 ਨਵੰਬਰ
ਕਾਂਗਰਸ ਨੇ ਚੋਣ ਕਮਿਸ਼ਨ ਨੂੰ ਬੇਨਤੀ ਕੀਤੀ ਹੈ ਕਿ ਗੁਜਰਾਤ ਵਿਧਾਨ ਸਭਾ ਚੋਣਾਂ ‘ਤੇ ਕਥਿਤ ‘ਸਪਾਂਸਰਡ’ ਚੋਣ ਸਰਵੇਖਣ ਚਲਾਉਣ ਵਾਲੇ ਚੈਨਲਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ। ਪਾਰਟੀ ਦੇ ਵਫ਼ਦ ਨੇ ਅੱਜ ਪਹਿਲੇ ਗੇੜ ਦੀਆਂ ਚੋਣਾਂ ਤੋਂ ਪਹਿਲਾਂ ਚੋਣ ਕਮਿਸ਼ਨ ਨਾਲ ਮੁਲਾਕਾਤ ਕੀਤੀ ਦੇ ਦਾਅਵਾ ਕੀਤਾ ਕਿ ਵੋਟਰਾਂ ਨੂੰ ਪ੍ਰਭਾਵਿਤ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਕਾਂਗਰਸ ਦੇ ਵਫ਼ਦ ਦੀ ਅਗਵਾਈ ਪਾਰਟੀ ਦੇ ਲੀਗਲ ਸੈੱਲ ਦੇ ਮੁਖੀ ਵਿਵੇਕ ਤਨਖਾ ਨੇ ਕੀਤੀ। ਉਨ੍ਹਾਂ ਚੋਣ ਕਮਿਸ਼ਨ ਨੂੰ ‘ਮੀਡੀਆ ਵੱਲੋਂ ਕੀਤੀ ਜਾ ਰਹੀ ਉਲੰਘਣਾ’ ਬਾਰੇ ਜਾਣੂ ਕਰਵਾਇਆ ਅਤੇ ਸਖ਼ਤ ਕਾਰਵਾਈ ਦੀ ਮੰਗ ਕੀਤੀ। -ਪੀਟੀਆਈ