DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਨੰਦੀਗ੍ਰਾਮ ਤੋਂ ਕਾਂਗਰਸੀ ਉਮੀਦਵਾਰ Milan Pradhan ਜੇਲ੍ਹ ’ਚੋਂ ਰਿਹਾਅ

ਜ਼ਮਾਨਤ ਖ਼ਿਲਾਫ਼ ਸੂਬਾ ਸਰਕਾਰ ਦੀ ਅਪੀਲ ’ਤੇ ਸੁਣਵਾਈ 5 ਨੂੰ

  • fb
  • twitter
  • whatsapp
  • whatsapp
featured-img featured-img
ਨੰਦੀਗ੍ਰਾਮ ਤੋਂ ਕਾਂਗਰਸ ਉਮੀਦਵਾਰ ਮਿਲਨ ਪ੍ਰਧਾਨ ਮੀਡੀਆ ਨਾਲ ਗੱਲਬਾਤ ਕਰਦਾ ਹੋਇਆ। -ਫੋਟੋ: ਪੀਟੀਆਈ
Advertisement
ਨੰਦੀਗ੍ਰਾਮ ਜ਼ਿਮਨੀ ਚੋਣ ਲਈ ਕਾਂਗਰਸ ਦੇ ਉਮੀਦਵਾਰ ਮਿਲਨ ਪ੍ਰਧਾਨ ਨੂੰ ਅੱਜ ਜੇਲ੍ਹ ’ਚੋਂ ਰਿਹਾਅ ਕਰ ਦਿੱਤਾ ਗਿਆ। ਕਲਕੱਤਾ ਹਾਈ ਕੋਰਟ ਨੇ ਮੰਗਲਵਾਰ ਨੂੰ ਪ੍ਰਧਾਨ ਨੂੰ 2007 ’ਚ ਦਰਜ ਛੇ ਫ਼ੌਜਦਾਰੀ ਮਾਮਲਿਆਂ ਵਿੱਚ ਅੰਤ੍ਰਿਮ ਜ਼ਮਾਨਤ ਦੇ ਦਿੱਤੀ ਸੀ। ਹਲਦੀਆ ਜੇਲ੍ਹ ਦੇ ਬਾਹਰ ਪਾਰਟੀ ਦੇ ਵੱਡੀ ਗਿਣਤੀ ਵਰਕਰਾਂ ਨੇ ਮਿਲਨ ਪ੍ਰਧਾਨ ਦਾ ਸਵਾਗਤ ਕੀਤਾ। ਉਨ੍ਹਾਂ ਕਿਹਾ ਕਿ ਉਹ 6 ਅਕਤੂਬਰ ਨੂੰ ਹੋਣ ਵਾਲੀ ਜ਼ਿਮਨੀ ਚੋਣ ਲਈ ਤੁਰੰਤ ਚੋਣ ਪ੍ਰਚਾਰ ਸ਼ੁਰੂ ਕਰਨਗੇ।

ਉਨ੍ਹਾਂ ਮੀਡੀਆ ਨੂੰ ਕਿਹਾ, ‘‘ਮੈਂ ਅੱਜ ਤੋਂ ਹੀ ਚੋਣ ਪ੍ਰਚਾਰ ਸ਼ੁਰੂ ਕਰਾਂਗਾ। ਬਹੁਤ ਜ਼ਿਆਦਾ ਸਮਾਂ ਨਹੀਂ ਬਚਿਆ। ਨੰਦੀਗ੍ਰਾਮ ਦੇ ਲੋਕ ਚਾਹੁੰਦੇ ਹਨ ਕਿ ਬਾਹਰੋਂ ਆਏ ਕਿਸੇ ਵਿਅਕਤੀ ਦੀ ਬਜਾਏ ਇੱਥੋਂ ਦਾ ਹੀ ਬੰਦਾ ਜਿੱਤੇ। ਮੈਨੂੰ ਆਪਣੀ ਜਿੱਤ ਦਾ ਪੂਰਾ ਭਰੋਸਾ ਹੈ।’’ ਜ਼ਿਮਨੀ ਚੋਣ ਲਈ ਚੋਣ ਪ੍ਰਚਾਰ 4 ਅਕਤੂਬਰ ਨੂੰ ਸਮਾਪਤ ਹੋਵੇਗਾ, ਜਦਕਿ ਵੋਟਾਂ ਦੀ ਗਿਣਤੀ 9 ਅਕਤੂਬਰ ਨੂੰ ਹੋਵੇਗੀ। ਹਾਈ ਕੋਰਟ ਨੇ ਕਾਂਗਰਸ ਉਮੀਦਵਾਰ ਨੂੰ 20 ਅਕਤੂਬਰ ਤੱਕ ਰਾਹਤ ਦਿੱਤੀ ਹੈ, ਜਿਸ ਨਾਲ ਉਨ੍ਹਾਂ ਨੂੰ ਪ੍ਰਚਾਰ ਕਰਨ ਦੀ ਇਜਾਜ਼ਤ ਮਿਲ ਗਈ ਹੈ। ਇਹ ਸੀਟ ਮੁੱਖ ਮੰਤਰੀ ਸੁਵੇਂਦੂ ਅਧਿਕਾਰੀ ਵੱਲੋਂ ਭਵਾਨੀਪੁਰ ਸੀਟ ਆਪਣੇ ਕੋਲ ਰੱਖਣ ਦੇ ਫ਼ੈਸਲੇ ਤੋਂ ਬਾਅਦ ਖ਼ਾਲੀ ਹੋਈ ਸੀ। ਮੁੱਖ ਮੰਤਰੀ ਨੇ ਦੋ ਸੀਟਾਂ ਤੋਂ ਜਿੱਤ ਦਰਜ ਕੀਤੀ ਸੀ।

Advertisement

ਇਸ ਦੌਰਾਨ ਸੁਪਰੀਮ ਕੋਰਟ ਨੇ ਅੱਜ ਪੱਛਮੀ ਬੰਗਾਲ ਸਰਕਾਰ ਦੀ ਉਸ ਅਪੀਲ ’ਤੇ 5 ਅਕਤੂਬਰ ਨੂੰ ਸੁਣਵਾਈ ਲਈ ਹਾਮੀ ਭਰ ਦਿੱਤੀ ਹੈ, ਜਿਸ ਵਿੱਚ ਪ੍ਰਧਾਨ ਦੀ ਜ਼ਮਾਨਤ ਨੂੰ ਚੁਣੌਤੀ ਦਿੱਤੀ ਗਈ ਹੈ। ਸਰਕਾਰ ਵੱਲੋਂ ਪੇਸ਼ ਹੋਏ ਸੌਲਿਸਿਟਰ ਜਨਰਲ ਤੁਸ਼ਾਰ ਮਹਿਤਾ ਨੇ ਬੈਂਚ ਅੱਗੇ ਜ਼ਰੂਰੀ ਸੁਣਵਾਈ ਲਈ ਇਸ ਮਾਮਲੇ ਦਾ ਜ਼ਿਕਰ ਕੀਤਾ। ਮਹਿਤਾ ਨੇ ਬੈਂਚ ਨੂੰ ਬੇਨਤੀ ਕੀਤੀ ਸੀ ਕਿ ਇਸ ਮਾਮਲੇ ’ਤੇ ਸੁਣਵਾਈ ਪਹਿਲੀ ਅਕਤੂਬਰ ਨੂੰ ਕੀਤੀ ਜਾਵੇ।

Advertisement

Advertisement
×