ਗੁਹਾਟੀ, 27 ਅਪਰੈਲ
ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਅੱਜ ਕਿਹਾ ਕਿ ਉੱਤਰ ਪ੍ਰਦੇਸ਼ ਦੀਆਂ ਵੱਕਾਰੀ ਅਮੇਠੀ ਅਤੇ ਰਾਏਬਰੇਲੀ ਸੀਟਾਂ ਲਈ ਪਾਰਟੀ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੁਝ ਦਿਨਾਂ ‘ਚ ਕਰ ਦਿੱਤਾ ਜਾਵੇਗਾ। ਇੱਥੇ ਪ੍ਰੈਸ ਕਾਨਫਰੰਸ ਵਿੱਚ ਉਨ੍ਹਾਂ ਕਿਹਾ, ‘ਤੁਹਾਨੂੰ ਕੁਝ ਦਿਨ ਹੋਰ ਇੰਤਜ਼ਾਰ ਕਰਨਾ ਪਏਗਾ, ਜਦੋਂ ਉਮੀਦਵਾਰਾਂ ਦੇ ਨਾਮ ਮੇਰੇ ਕੋਲ ਆਉਂਦੇ ਹਨ ਅਤੇ ਮੈਂ ਨੋਟੀਫਿਕੇਸ਼ਨ ‘ਤੇ ਦਸਤਖਤ ਕਰਾਂਗਾ, ਇਸ ਦਾ ਐਲਾਨ ਕਰ ਦਿੱਤਾ ਜਾਵੇਗਾ।’ ਸ੍ਰੀ ਖੜਗੇ ਨੇ ਦਾਅਵਾ ਕੀਤਾ ਕਿ ਕਾਂਗਰਸਨੂੰ ਛੱਡਣ ਵਾਲਿਆਂ ਕਾਰਨ ਪਾਰਟੀ ’ਤੇ ਕੋਈ ਅਸਰ ਨਹੀਂ ਪਿਆ। ਕਾਂਗਰਸ ਵਗਦੀ ਨਦੀ ਹੈ, ਇਸ ਨੂੰ ਕੁਝ ਵਿਅਕਤੀਆਂ ਦੇ ਛੱਡਣ ਦਾ ਕੋਈ ਅਸਰ ਨਹੀਂ ਹੁੰਦਾ।’