ਨਵੀਂ ਦਿੱਲੀ, 16 ਅਕਤੂਬਰ
ਕਾਂਗਰਸ ਨੇਤਾ ਤੇ ਰਾਜ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਗੁਲਾਮ ਨਬੀ ਆਜ਼ਾਦ ਨੂੰ ਕਰੋਨਾ ਹੋ ਗਿਆ ਹੈ। ਉਨ੍ਹਾਂ ਨੇ ਘਰ ਵਿਚ ਆਪਣੇ ਆਪ ਨੂੰ ਇਕਾਂਤਵਾਸ ਕਰ ਲਿਆ ਹੈ। 71 ਸਾਲਾ ਕਾਂਗਰਸੀ ਨੇਤਾ ਨੇ ਟਵਿੱਟਰ ‘ਤੇ ਜਾਣਕਾਰੀ ਸਾਂਝੀ ਕੀਤੀ ਅਤੇ ਹਾਲ ਹੀ ਵਿੱਚ ਉਨ੍ਹਾਂ ਦੇ ਸੰਪਰਕ ਵਿੱਚ ਆਏ ਲੋਕਾਂ ਨੂੰ ਇਕਾਂਤਵਾਸ ਹੋਣ ਦੀ ਅਪੀਲ ਕੀਤੀ।