ਨਵੀਂ ਦਿੱਲੀ, 24 ਅਗਸਤ
ਨੌਜਵਾਨ ਕਾਂਗਰਸ ਆਗੂ ਜੈਵੀਰ ਸ਼ੇਰਗਿੱਲ ਨੇ ਅੱਜ ਇਹ ਦਾਅਵਾ ਕਰਦੇ ਹੋਏ ਪਾਰਟੀ ਤੋਂ ਆਪਣਾ ਅਸਤੀਫਾ ਦੇ ਦਿੱਤਾ ਕਿ ਕਾਂਗਰਸ ਵਿੱਚ ਨਿੱਜੀ ਹਿੱਤਾਂ ਨੂੰ ਪਹਿਲ ਦਿੱਤੀ ਜਾ ਰਹੀ ਹੈ, ਜਦਕਿ ਜਨਤਕ ਅਤੇ ਰਾਸ਼ਟਰੀ ਹਿੱਤਾਂ ਨੂੰ ਨਜ਼ਰਅੰਦਾਜ਼ ਕੀਤਾ ਜਾ ਰਿਹਾ ਹੈ। ਸ਼ੇਰਗਿੱਲ ਨੇ ਆਪਣਾ ਅਸਤੀਫ਼ਾ ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਨੂੰ ਭੇਜਿਆ ਹੈ।