ਨਵੀਂ ਦਿੱਲੀ, 23 ਨਵੰਬਰ
ਨਵੀਂ ਦਿੱਲੀ: ਕਾਂਗਰਸੀ ਆਗੂ ਤੇ ਕ੍ਰਿਕਟਰ ਕੀਰਤੀ ਆਜ਼ਾਦ ਅੱਜ ਸ਼ਾਮ ਇਥੇ ਤ੍ਰਿਣਮੂਲ ਕਾਂਗਰਸ ਵਿੱਚ ਸ਼ਾਮਲ ਹੋ ਗਏ ਹਨ। ਇਸ ਮੌਕੇ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਵੀ ਹਾਜ਼ਰ ਸਨ। ਇਸੇ ਤਰ੍ਹਾਂ ਜਨਤਾ ਦਲ ਯੂਨਾਇਟਡ ਦੇ ਜਨਰਲ ਸਕੱਤਰ ਪਵਨ ਵਰਮਾ ਵੀ ਤ੍ਰਿਣਮੂਲ ਕਾਂਗਰਸ ਵਿੱਚ ਸ਼ਾਮਲ ਹੋ ਗਏ ਹਨ। ਇਸੇ ਦੌਰਾਨ ਹਰਿਆਣਾ ਕਾਂਗਰਸ ਦੇ ਸਾਬਕਾ ਪ੍ਰਧਾਨ ਅਸ਼ੋਕ ਤੰਵਰ ਦੇ ਵੀ ਅੱਜ ਸ਼ਾਮ ਤ੍ਰਿਣਮੂਲ ਕਾਂਗਰਸ ਵਿੱਚ ਸ਼ਾਮਲ ਹੋਣ ਦੀ ਸੰਭਾਵਨਾ ਹੈ। ਕੀਰਤੀ ਆਜ਼ਾਦ 1983 ਕ੍ਰਿਕਟ ਵਿਸ਼ਵ ਕੱਪ ਜੇਤੂ ਟੀਮ ਦਾ ਮੈਂਬਰ ਸੀ। -ਏਜੰਸੀ