ਨਵੀਂ ਦਿੱਲੀ, 24 ਦਸੰਬਰ
ਕਾਂਗਰਸ ਨੇਤਾਵਾਂ ਨੂੰ ਵੀਰਵਾਰ ਨੂੰ ਰਾਸ਼ਟਰਪਤੀ ਭਵਨ ਵੱਲ ਮਾਰਚ ਕਰਨ ਤੋਂ ਰੋਕਿਆ ਗਿਆ, ਜਦੋਂਕਿ ਪ੍ਰਿਅੰਕਾ ਗਾਂਧੀ ਵਾਡਰਾ ਤੇ ਹੋਰ ਕਈ ਨੇਤਾਵਾਂ ਨੂੰ ਮਨਾਹੀ ਹੁਕਮਾਂ ਦੀ ਉਲੰਘਣਾ ਕਰਨ ਕਾਰਨ ਹਿਰਾਸਤ ਵਿੱਚ ਲਿਆ ਗਿਆ। ਉਨ੍ਹਾਂ ਨੂੰ ਅੱਧੇ ਘੰਟੇ ਬਾਅਦ ਰਿਹਾ ਕਰ ਦਿੱਤਾ ਗਿਆ। ਇਸ ਤੋਂ ਬਾਅਦ ਪ੍ਰਿਯੰਕਾਂ ਨੇ ਕਿਹਾ ਕਿ ਸਰਕਾਰ ਲੋਕਾਂ ਦੀ ਆਵਾਜ਼ ਸੁਣ ਨਹੀਂ ਰਹੀ ਸਗੋਂ ਦਬਾਅ ਰਹੀ ਹੈ। ਰਾਸ਼ਟਰਪਤੀ ਭਵਨ ਵੱਲ ਮਾਰਚ ਕਰਨ ਤੋਂ ਰੋਕਣ ਤੋਂ ਬਾਅਦ ਆਗੂਆਂ ਨੇ ਏਆਈਸੀਸੀ ਹੈੱਡਕੁਆਰਟਰ ਦੇ ਬਾਹਰ ਪ੍ਰਦਰਸ਼ਨ ਕੀਤਾ।
ਸਾਬਕਾ ਕਾਂਗਰਸ ਮੁਖੀ ਰਾਹੁਲ ਗਾਂਧੀ ਨੇ ਵੀਰਵਾਰ ਨੂੰ ਵਿਜੇ ਚੌਕ ਤੋਂ ਰਾਸ਼ਟਰਪਤੀ ਭਵਨ ਤੱਕ ਪਾਰਟੀ ਦੇ ਸੰਸਦ ਮੈਂਬਰਾਂ ਨਾਲ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨਾਲ ਮੁਲਾਕਾਤ ਕਰਨ ਅਤੇ ਸਤੰਬਰ ਮਹੀਨੇ ਵਿੱਚ ਲਾਗੂ ਕੀਤੇ ਗਏ ਖੇਤੀ ਕਾਨੂੰਨਾਂ ਵਿਰੁੱਧ ਦੋ ਕਰੋੜ ਦਸਤਖਤਾਂ ਵਾਲਾ ਮੰਗ ਪੱਤਰ ਸੌਂਪਣ ਲਈ ਮਾਰਚ ਦੀ ਸ਼ੁਰੂਆਤ ਕੀਤੀ।