ਨਵੀਂ ਦਿੱਲੀ, 14 ਅਗਸਤ
ਕਾਂਗਰਸ ਦੀ ਪ੍ਰਧਾਨ ਸੋਨੀਆ ਗਾਂਧੀ ਕਰੋਨਾ ਪਾਜ਼ੇਟਿਵ ਹੋਣ ਕਾਰਨ ਇਕਾਂਤਵਾਸ ਹਨ ਜਿਸ ਕਾਰਨ ਆਜ਼ਾਦੀ ਦਿਹਾੜੇ ’ਤੇ ਕਾਂਗਰਸੀ ਹੈਡਕੁਆਰਟਰ ’ਤੇ ਸੋਨੀਆ ਗਾਂਧੀ ਦੀ ਥਾਂ ਹੋਰ ਕਾਂਗਰਸੀ ਆਗੂ ਤਿਰੰਗਾ ਲਹਿਰਾਉਣਗੇ। ਸੂਤਰਾਂ ਤੋਂ ਪਤਾ ਲੱਗਿਆ ਹੈ ਕਿ ਪਿਛਲੇ ਹਫਤੇ ਸੋਨੀਆ ਗਾਂਧੀ ਤੇ ਪ੍ਰਿਅੰਕਾ ਗਾਂਧੀ ਦੇ ਕਰੋਨਾ ਪਾਜ਼ੇਟਿਵ ਹੋਣ ਤੋਂ ਬਾਅਦ ਰਾਹੁਲ ਗਾਂਧੀ ਨੇ ਵੀ ਆਪਣੇ ਆਪ ਨੂੰ ਇਕਾਂਤਵਾਸ ਕਰ ਲਿਆ ਹੈ। ਰਾਜ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਮਲਿਕਾਅਰਜੁਨ ਖੜਗੇ ਵੀ ਕਰੋਨਾ ਪਾਜ਼ੇਟਿਵ ਹੋਣ ਕਾਰਨ ਆਜ਼ਾਦੀ ਸਮਾਗਮ ਵਿਚ ਸ਼ਾਮਲ ਨਹੀਂ ਹੋਣਗੇ।-ਪੀਟੀਆਈ