ਅਹਿਮਦਾਬਾਦ, 27 ਸਤੰਬਰ
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਦੋਸ਼ ਲਾਇਆ ਕਿ 2014 ਤੋਂ ਪਹਿਲਾਂ ਸੱਤਾ ’ਚ ਰਹਿੰਦਿਆਂ ਕਾਂਗਰਸੀ ਆਗੂਆਂ ਨੇ ਸਿਹਤ ਢਾਂਚਾ ਸੁਧਾਰਨ ਦੀ ਜਗ੍ਹਾ ਮੈਡੀਕਲ ਸਿੱਖਿਆ ਸਹੂਲਤਾਂ ਨੂੰ ਅਪਗ੍ਰੇਡ ਕਰਨ ਦੇ ਨਾਂ ’ਤੇ ਪੈਸਾ ਕਮਾਇਆ। ਗਾਂਧੀਨਗਰ ਜ਼ਿਲ੍ਹੇ ਦੇ ਕਲੌਲ ਸ਼ਹਿਰ ਵਿੱਚ ਇੱਕ ਇਕੱਠ ਨੂੰ ਸੰਬੋਧਨ ਕਰਦਿਆਂ ਸ਼ਾਹ ਨੇ ਕਿਹਾ ਕਿ 2014 ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸੱਤਾ ਵਿੱਚ ਆਉਣ ਤੋਂ ਬਾਅਦ ਸਿਹਤ ਖੇਤਰ ਵਿੱਚ ਕਾਫੀ ਸੁਧਾਰ ਆਇਆ ਹੈ। ਉਨ੍ਹਾਂ ਕਿਹਾ, ‘‘ਆਯੂਸ਼ਮਾਨ ਭਾਰਤ ਯੋਜਨਾ ਤਹਿਤ 60 ਕਰੋੜ ਗਰੀਬ ਨਾਗਰਿਕ 5 ਲੱਖ ਰੁਪਏ ਤੱਕ ਦਾ ਮੁਫਤ ਇਲਾਜ ਕਰਵਾ ਰਹੇ ਹਨ। ਗੁਜਰਾਤ ਦੌਰੇ ’ਤੇ ਆਏ ਸ਼ਾਹ ਨੇ ਅੱਜ ਦੋ ਹਸਪਤਾਲਾਂ ਦਾ ਨੀਂਹ ਪੱਥਰ ਵੀ ਰੱਖਿਆ। -ਪੀਟੀਆਈ