ਸ਼ਿਮਲਾ: ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਦੇ ਮੌਨਸੂਨ ਸੈਸ਼ਨ ਦੇ ਪਹਿਲੇ ਦਿਨ ਅੱਜ ਕਾਂਗਰਸੀ ਵਿਧਾਇਕਾਂ ਨੇ ਕਾਲੀਆਂ ਪੱਟੀਆਂ ਬੰਨ੍ਹ ਕੇ ਮਹਿੰਗਾਈ, ਬੇਰੁਜ਼ਗਾਰੀ ਅਤੇ ਭ੍ਰਿਸ਼ਟਾਚਾਰ ਵਿਰੁੱਧ ਰੋਸ ਪ੍ਰਗਟਾਇਆ। ਕਾਂਗਰਸੀ ਵਿਧਾਇਕ ਹਰਸ਼ਵਰਧਨ ਚੌਹਾਨ ਨੇ ਦੱਸਿਆ ਕਿ ਰੋਸ ਪ੍ਰਗਟਾਉਣ ਲਈ ਬਾਹਵਾਂ ’ਤੇ ਕਾਲੀਆਂ ਪੱਟੀਆਂ ਬੰਨ੍ਹੀਆਂ ਹਨ। ਮੌਨਸੂਨ ਸੈਸ਼ਨ 13 ਅਗਸਤ ਨੂੰ ਖ਼ਤਮ ਹੋਵੇਗਾ। -ਪੀਟੀਆਈ