ਨਵੀਂ ਦਿੱਲੀ, 16 ਜੂਨ
ਕਾਂਗਰਸ ਦੇ ਸੰਸਦ ਮੈਂਬਰਾਂ ਨੇ ਅੱਜ ਲੋਕ ਸਭਾ ਦੇ ਸਪੀਕਰ ਤੇ ਰਾਜ ਸਭਾ ਦੇ ਚੇਅਰਮੈਨ ਨਾਲ ਮੁਲਾਕਾਤ ਕਰ ਕੇ ਦਿੱਲੀ ਵਿੱਚ ਕੀਤੇ ਰੋਸ ਮੁਜ਼ਾਹਰਿਆਂ ਦੌਰਾਨ ਪਾਰਟੀ ਦੇ ਸੰਸਦ ਮੈਂਬਰਾਂ (ਜਿਨ੍ਹਾਂ ’ਚ ਕੁਝ ਮਹਿਲਾਵਾਂ ਵੀ ਸ਼ਾਮਲ ਸਨ) ਖਿਲਾਫ਼ ਦਿੱਲੀ ਪੁਲੀਸ ਵੱਲੋਂ ਕੀਤੀ ਕਾਰਵਾਈ ਦਾ ਮੁੱਦਾ ਚੁੱਕਿਆ ਤੇ ਦੋਸ਼ ਲਾਇਆ ਕਿ ਉਨ੍ਹਾਂ ਨਾਲ ਦਹਿਸ਼ਤਗਰਦਾਂ ਵਾਲਾ ਵਤੀਰਾ ਅਪਣਾਇਆ ਗਿਆ। ਉਨ੍ਹਾਂ ਦੋਸ਼ ਲਾਇਆ ਕਿ ਸੰਸਦ ਮੈਂਬਰਾਂ ਵਜੋਂ ਉਨ੍ਹਾਂ ਦੇ ਵਿਸ਼ੇਸ਼ ਅਧਿਕਾਰਾਂ ਦਾ ਘਾਣ ਹੋਇਆ ਹੈ ਤੇ ਉਨ੍ਹਾਂ ਦਿੱਲੀ ਪੁਲੀਸ ਖ਼ਿਲਾਫ਼ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ। ਲੋਕ ਸਭਾ ਦੇ ਸਪੀਕਰ ਓਮ ਬਿਰਲਾ ਨੂੰ ਮਿਲਣ ਵਾਲੇ ਵਫ਼ਦ ਦੀ ਅਗਵਾਈ ਸਦਨ ਵਿੱਚ ਪਾਰਟੀ ਦੇ ਆਗੂ ਅਧੀਰ ਰੰਜਨ ਚੌਧਰੀ ਨੇ ਕੀਤੀ। -ਪੀਟੀਆਈ