ਨਵੀਂ ਦਿੱਲੀ, 27 ਜੁਲਾਈ
ਕਾਂਗਰਸ ਦੇ ਸੰਸਦ ਮੈਂਬਰਾਂ ਨੇ ਮਹਿੰਗਾਈ, ਵਸਤੂ ਅਤੇ ਸੇਵਾ ਟੈਕਸ (ਜੀਐੱਸਟੀ) ਤਹਿਤ ਕਈ ਖਾਣ-ਪੀਣ ਵਾਲੀਆਂ ਚੀਜ਼ਾਂ ਨੂੰ ਸ਼ਾਮਲ ਕਰਨ ਅਤੇ ਉਨ੍ਹਾਂ ਦੇ ਚਾਰ ਲੋਕ ਸਭਾ ਮੈਂਬਰਾਂ ਦੀ ਮੁਅੱਤਲੀ ਦੇ ਵਿਰੋਧ ਵਿੱਚ ਸੰਸਦ ਭਵਨ ਕੰਪਲੈਕਸ ਵਿੱਚ ਧਰਨਾ ਦਿੱਤਾ। ਰਾਜ ਸਭਾ ‘ਚ ਵਿਰੋਧੀ ਧਿਰ ਦੇ ਨੇਤਾ ਮੱਲਿਕਾਰਜੁਨ ਖੜਗੇ ਅਤੇ ਲੋਕ ਸਭਾ ‘ਚ ਕਾਂਗਰਸ ਦੇ ਨੇਤਾ ਅਧੀਰ ਰੰਜਨ ਚੌਧਰੀ ਅਤੇ ਪਾਰਟੀ ਦੇ ਕਈ ਹੋਰ ਸੰਸਦ ਮੈਂਬਰਾਂ ਨੇ ਸੰਸਦ ਭਵਨ ਕੰਪਲੈਕਸ ‘ਚ ਮਹਾਤਮਾ ਗਾਂਧੀ ਦੇ ਬੁੱਤ ਸਾਹਮਣੇ ਧਰਨਾ ਦਿੱਤਾ।