Advertisement
ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ(83) ਨੂੰ ਬੁਖਾਰ ਮਗਰੋਂ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਪਾਰਟੀ ਸੂਤਰਾਂ ਨੇ ਕਿਹਾ ਕਿ ਡਾਕਟਰਾਂ ਵੱਲੋਂ ਖੜਗੇ ਦਾ ਸ਼ਹਿਰ ਦੇ ਐੱਮਐੱਸ ਰਮੱਈਆ ਹਸਪਤਾਲ ਵਿਚ ਇਲਾਜ ਕੀਤਾ ਜਾ ਰਿਹਾ ਹੈ।
ਕਾਂਗਰਸ ਆਗੂ ਨੇ ਇਸ ਖ਼ਬਰ ਏਜੰਸੀ ਨੂੰ ਦੱਸਿਆ, ‘‘ਰਾਜ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਮਲਿਕਾਰਜੁਨ ਖੜਗੇ ਨੂੰ ਬੁਖਾਰ ਤੇ ਲੱਤਾਂ ਵਿਚ ਦਰਦ ਦੀ ਸ਼ਿਕਾਇਤ ਮਗਰੋਂ ਹਸਪਤਾਲ ਲਿਜਾਇਆ ਗਿਆ ਹੈ। ਉਹ ਠੀਕ ਹਨ ਤੇ ਘਬਰਾਉਣ ਵਾਲੀ ਕੋਈ ਗੱਲ ਨਹੀਂ। ਡਾਕਟਰਾਂ ਵੱਲੋਂ ਉਨ੍ਹਾਂ ਦੀ ਸਿਹਤ ਦਾ ਖਿਆਲ ਰੱਖਿਆ ਜਾ ਰਿਹਾ ਹੈ।’’
Advertisement
ਉਧਰ ਖੜਗੇ ਦੇ ਪੁੱਤਰ ਤੇ ਕਰਨਾਟਕ ਸਰਕਾਰ ’ਚ ਮੰਤਰੀ ਪ੍ਰਿਯਾਂਕ ਖੜਗੇ ਨੇ ਕਿਹਾ ਕਿ ਉਨ੍ਹਾਂ ਦੇ ਪਿਤਾ ਮਲਿਕਾਰੁਜਨ ਖੜਗੇ ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ, ਕਿਉਂਕਿ ਡਾਕਟਰਾਂ ਨੇ ਉਨ੍ਹਾਂ ਨੂੰ ਪੇਸਮੇਕਰ ਲਗਾਉਣ ਦੀ ਸਲਾਹ ਦਿੱਤੀ ਸੀ। ਉਂਝ ਪ੍ਰਿਯਾਂਕ ਨੇ ਕਿਹਾ ਕਿ ਉਨ੍ਹਾਂ ਦੇ ਪਿਤਾ ਦੀ ਹਾਲਤ ਸਥਿਰ ਹੈ ਅਤੇ ਉਹ ਠੀਕ ਹਨ।
Advertisement
Advertisement
×

