ਸੋਨੀਆ ਗਾਂਧੀ ਦੇ ਵਿਦੇਸ਼ੀ ਹੋਣ ਦੇ ਮੁੱਦੇ ’ਤੇ ਕਾਂਗਰਸ ਛੱਡਣ ਵਾਲਾ ਮੈਨੂੰ ਸਵਾਲ ਕਰ ਰਿਹੈ: ਪਰਨੀਤ ਕੌਰ : The Tribune India

ਕਾਰਨ ਦੱਸੋ ਨੋਟਿਸ ਦਾ ਜਵਾਬ

ਸੋਨੀਆ ਗਾਂਧੀ ਦੇ ਵਿਦੇਸ਼ੀ ਹੋਣ ਦੇ ਮੁੱਦੇ ’ਤੇ ਕਾਂਗਰਸ ਛੱਡਣ ਵਾਲਾ ਮੈਨੂੰ ਸਵਾਲ ਕਰ ਰਿਹੈ: ਪਰਨੀਤ ਕੌਰ

ਪਟਿਆਲਾ ਤੋਂ ਸੰਸਦ ਮੈਂਬਰ ਨੇ ਹਲਕਾ ਅਤੇ ਪੰਜਾਬ ਵਾਸੀਆਂ ਨਾਲ ਖੜ੍ਹੇ ਰਹਿਣ ਦਾ ਭਰੋਸਾ ਦਿੱਤਾ

ਸੋਨੀਆ ਗਾਂਧੀ ਦੇ ਵਿਦੇਸ਼ੀ ਹੋਣ ਦੇ ਮੁੱਦੇ ’ਤੇ ਕਾਂਗਰਸ ਛੱਡਣ ਵਾਲਾ ਮੈਨੂੰ ਸਵਾਲ ਕਰ ਰਿਹੈ: ਪਰਨੀਤ ਕੌਰ

ਸਰਬਜੀਤ ਸਿੰਘ ਭੰਗੂ

ਪਟਿਆਲਾ, 6 ਫਰਵਰੀ

ਪਟਿਆਲਾ ਤੋਂ ਸੰਸਦ ਮੈਂਬਰ ਅਤੇ ਸਾਬਕਾ ਵਿਦੇਸ਼ ਰਾਜ ਮੰਤਰੀ ਪਰਨੀਤ ਕੌਰ ਨੇ ਅੱਜ ਕਥਿਤ ਪਾਰਟੀ ਵਿਰੋਧੀ ਗਤੀਵਿਧੀਆਂ ਲਈ ਉਨ੍ਹਾਂ ਨੂੰ ਕਾਰਨ ਦੱਸੋ ਨੋਟਿਸ ਦੇਣ ਲਈ ਕਾਂਗਰਸ ਪਾਰਟੀ ’ਤੇ ਪਲਟਵਾਰ ਕੀਤਾ ਹੈ। ਕਾਂਗਰਸ ਦੇ ਅਨੁਸ਼ਾਸਨੀ ਐਕਸ਼ਨ ਕਮੇਟੀ ਦੇ ਮੈਂਬਰ ਸਕੱਤਰ ਤਾਰਿਕ ਅਨਵਰ ਨੂੰ ਲਿਖੇ ਆਪਣੇ ਪੱਤਰ ਵਿੱਚ, ਪਟਿਆਲਾ ਦੇ ਸੰਸਦ ਮੈਂਬਰ ਨੇ ਕਿਹਾ, "ਮੈਂ ਇਹ ਦੇਖ ਕੇ ਹੈਰਾਨ ਹਾਂ ਕਿ ਇੱਕ ਵਿਅਕਤੀ ਜਿਸ ਨੇ ਸ੍ਰੀਮਤੀ ਸੋਨੀਆ ਗਾਂਧੀ ਦੇ ਵਿਦੇਸ਼ੀ ਨਾਗਰਿਕ ਹੋਣ ਦੇ ਮੁੱਦੇ 'ਤੇ 1999 ਵਿੱਚ ਕਾਂਗਰਸ ਪਾਰਟੀ ਛੱਡ ਦਿੱਤੀ ਸੀ, ਅਤੇ 20 ਸਾਲ 2019 ਤੱਕ ਪਾਰਟੀ ਤੋਂ ਬਾਹਰ ਰਿਹਾ ਸੀ, ਅਤੇ ਜਿਸ ਨੂੰ ਖੁਦ ਅਨੁਸ਼ਾਸਨੀ ਕਾਰਵਾਈ ਦਾ ਸਾਹਮਣਾ ਕਰਨਾ ਪਿਆ, ਹੁਣ ਇੱਕ ਅਖੌਤੀ ਅਨੁਸ਼ਾਸਨੀ ਮਾਮਲੇ 'ਤੇ ਮੇਰੇ 'ਤੇ ਸਵਾਲ ਕਰ ਰਿਹਾ ਹੈ।" ਪੰਜਾਬ ਆਗੂਆਂ ਬਾਰੇ ਗੱਲ ਕਰਦਿਆਂ ਪਰਨੀਤ ਕੌਰ ਨੇ ਕਿਹਾ, ‘‘ਮੇਰੇ ’ਤੇ ਇਲਜ਼ਾਮ ਲਾਉਣ ਵਾਲੇ ਪੰਜਾਬ ਦੇ ਕਾਂਗਰਸੀ ਉਹ ਲੋਕ ਹਨ, ਜਿਨ੍ਹਾਂ ਦੇ ਖਿਲਾਫ ਬਹੁਤ ਸਾਰੇ ਮਾਮਲੇ ਪੈਂਡਿੰਗ ਪਏ ਹਨ। ਜੇਕਰ ਤੁਸੀਂ ਮੇਰੇ ਪਤੀ ਨੂੰ ਫ਼ੋਨ ਕਰੋ ਜੋ ਉਸ ਸਮੇਂ ਮੁੱਖ ਮੰਤਰੀ ਸਨ, ਤਾਂ ਉਹ ਤੁਹਾਨੂੰ ਉਨ੍ਹਾਂ ਦੇ ਕੰਮਾਂ ਬਾਰੇ ਜਾਣਕਾਰੀ ਦੇਣਗੇ। ਉਨ੍ਹਾਂ ਦੀ ਰੱਖਿਆ ਇਸ ਲਈ ਕੀਤੀ ਸੀ ਕਿਉਂਕਿ ਇਹ ਆਪਣੀ ਪਾਰਟੀ ਦੇ ਸਨ। ਹਾਲਾਂਕਿ ਮੈਨੂੰ ਲੱਗਦਾ ਹੈ ਕਿ ਤੁਸੀਂ ਅਜਿਹਾ ਨਹੀਂ ਕਰੋਗੇ।’’ ਪਟਿਆਲਾ ਦੇ ਸੰਸਦ ਮੈਂਬਰ ਨੇ ਅੱਗੇ ਕਿਹਾ ਕਿ ਉਹ ਆਪਣੇ ਹਲਕੇ ਦੇ ਲੋਕਾਂ ਲਈ ਕੰਮ ਕਰਨਾ ਜਾਰੀ ਰੱਖਣਗੇ। ਉਨ੍ਹਾਂ ਕਿਹਾ, ‘‘ਮੈਂ ਹਮੇਸ਼ਾ ਆਪਣੇ ਹਲਕੇ, ਹਲਕਾ ਵਾਸੀਆਂ ਅਤੇ ਆਪਣੇ ਰਾਜ ਪੰਜਾਬ ਦੇ ਨਾਲ ਖੜ੍ਹੀ ਹਾਂ ਅਤੇ ਉਨ੍ਹਾਂ ਦੇ ਮੁੱਦੇ ਉਠਾਏ ਹਨ, ਚਾਹੇ ਕੋਈ ਵੀ ਸਰਕਾਰ ਸੱਤਾ ਵਿੱਚ ਹੋਵੇ।’’ ਪਰਨੀਤ ਕੌਰ ਨੇ ਪੱਤਰ ਦੀ ਸਮਾਪਤੀ ਇਹ ਕਹਿ ਕੇ ਕੀਤੀ ‘‘ਗੱਲ ਰਹੀ ਮੇਰੇ ਵਿਰੁੱਧ ਕਾਰਵਾਈ ਦੀ ਤਾਂ ਤੁਸੀਂ ਜੋ ਚਾਹੋ ਕਾਰਵਾਈ ਕਰਨਾ ਚਾਹੁੰਦੇ ਹੋ ਉਹ ਕਰ ਸਕਦੇ ਹੋ।’’

 

 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸਰਕਾਰਾਂ, ਕਾਰਪੋਰੇਟ ਅਤੇ ਮਜ਼ਦੂਰ ਵਰਗ

ਸਰਕਾਰਾਂ, ਕਾਰਪੋਰੇਟ ਅਤੇ ਮਜ਼ਦੂਰ ਵਰਗ

ਕਿਵੇਂ ਡੁੱਬਾ ਇਹ ਵੱਡਾ ਬੈਂਕ

ਕਿਵੇਂ ਡੁੱਬਾ ਇਹ ਵੱਡਾ ਬੈਂਕ

ਮੀਂਹ ਦੇ ਪਾਣੀ ਦੀ ਬੂੰਦ-ਬੂੰਦ ਸਾਂਭਣ ਦਾ ਵੇਲਾ

ਮੀਂਹ ਦੇ ਪਾਣੀ ਦੀ ਬੂੰਦ-ਬੂੰਦ ਸਾਂਭਣ ਦਾ ਵੇਲਾ

ਵਿਦੇਸ਼ ਨੀਤੀ: ਇਤਿਹਾਸ ਤੇ ਵਰਤਮਾਨ

ਵਿਦੇਸ਼ ਨੀਤੀ: ਇਤਿਹਾਸ ਤੇ ਵਰਤਮਾਨ

ਮੁੱਖ ਖ਼ਬਰਾਂ

ਸ਼ਹੀਦ ਪ੍ਰਧਾਨ ਮੰਤਰੀ ਦਾ ਪੁੱਤਰ ਦੇਸ਼ ਦਾ ਕਦੇ ਅਪਮਾਨ ਨਹੀਂ ਕਰ ਸਕਦਾ: ਪ੍ਰਿਯੰਕਾ

ਸ਼ਹੀਦ ਪ੍ਰਧਾਨ ਮੰਤਰੀ ਦਾ ਪੁੱਤਰ ਦੇਸ਼ ਦਾ ਕਦੇ ਅਪਮਾਨ ਨਹੀਂ ਕਰ ਸਕਦਾ: ਪ੍ਰਿਯੰਕਾ

ਰਾਹੁਲ ਨੂੰ ਅਯੋਗ ਠਹਿਰਾਏ ਜਾਣ ਖ਼ਿਲਾਫ਼ ਕਾਂਗਰਸ ਵੱਲੋਂ ਦੇਸ਼ ਭਰ ਿਵੱਚ ਸ...

ਗੜੇਮਾਰੀ: ਮੁਆਵਜ਼ੇ ’ਚ 25 ਫ਼ੀਸਦੀ ਵਾਧੇ ਦਾ ਐਲਾਨ

ਗੜੇਮਾਰੀ: ਮੁਆਵਜ਼ੇ ’ਚ 25 ਫ਼ੀਸਦੀ ਵਾਧੇ ਦਾ ਐਲਾਨ

ਮੁੱਖ ਮੰਤਰੀ ਵੱਲੋਂ ਮੋਗਾ, ਬਠਿੰਡਾ, ਸ੍ਰੀ ਮੁਕਤਸਰ ਸਾਹਿਬ ਅਤੇ ਪਟਿਆਲਾ ...

ਮੁੱਕੇਬਾਜ਼ੀ: ਨਿਖਤ ਤੇ ਲਵਲੀਨਾ ਬਣੀਆਂ ਵਿਸ਼ਵ ਚੈਂਪੀਅਨ

ਮੁੱਕੇਬਾਜ਼ੀ: ਨਿਖਤ ਤੇ ਲਵਲੀਨਾ ਬਣੀਆਂ ਵਿਸ਼ਵ ਚੈਂਪੀਅਨ

ਜ਼ਰੀਨ ਨੇ ਵੀਅਤਨਾਮ ਦੀ ਗੁਏਨ ਥੀ ਨੂੰ ਹਰਾਇਆ; ਲਵਲੀਨਾ ਨੇ ਪਹਿਲਾ ਵਿਸ਼ਵ ...

ਵਾਸ਼ਿੰਗਟਨ: ਖਾਲਿਸਤਾਨ ਪੱਖੀਆਂ ਵੱਲੋਂ ਭਾਰਤੀ ਦੂਤਾਵਾਸ ਅੱਗੇ ਪ੍ਰਦਰਸ਼ਨ

ਵਾਸ਼ਿੰਗਟਨ: ਖਾਲਿਸਤਾਨ ਪੱਖੀਆਂ ਵੱਲੋਂ ਭਾਰਤੀ ਦੂਤਾਵਾਸ ਅੱਗੇ ਪ੍ਰਦਰਸ਼ਨ

‘ਸੀਕ੍ਰੇਟ ਸਰਵਿਸ’ ਤੇ ਪੁਲੀਸ ਨੇ ਦਖ਼ਲ ਦੇ ਕੇ ਅਣਸੁਖਾਵੀਂ ਘਟਨਾ ਵਾਪਰਨ ...

ਸ਼ਹਿਰ

View All