ਲਖਨਊ, 18 ਜੁਲਾਈ
ਉੱਤਰ ਪ੍ਰਦੇਸ਼ ਵਿੱਚ ਅਗਲੇ ਸਾਲ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਦੀ ਜਨਰਲ ਸਕੱਤਰ ਪ੍ਰਿੰਯਕਾ ਗਾਂਧੀ ਨੇ ਪਾਰਟੀ ਲਈ ਚੋਣ ਪ੍ਰਚਾਰ ਤੇਜ਼ ਕਰ ਦਿੱਤਾ ਹੈ। ਇਸੇ ਦੌਰਾਨ ਅੱਜ ਇਥੇ ਮੀਡੀਆ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਹਮਖਿਆਲੀ ਸਿਆਸੀ ਪਾਰਟੀਆਂ ਨਾਲ ਗਠਜੋੜ ਲਈ ਕਾਂਗਰਸ ਤਿਆਰ ਹੈ ਪਰ ਅਜਿਹਾ ਕੋਈ ਸਮਝੌਤਾ ਪਾਰਟੀ ਦੇ ਹਿੱਤਾਂ ਨੂੰ ਕੁਰਬਾਨ ਕਰ ਕੇ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਫਿਲਹਾਲ ਇਹ ਨਹੀਂ ਕਿਹਾ ਜਾ ਸਕਦਾ ਕਿ ਕਾਂਗਰਸ ਪਾਰਟੀ ਉੱਤਰ ਪ੍ਰਦੇਸ਼ ਦੀਆਂ ਸਾਰੀਆਂ 403 ਵਿਧਾਨ ਸਭਾ ਸੀਟਾਂ ’ਤੇ ਇਕੱਲਿਆਂ ਹੀ ਚੋਣ ਲੜੇਗੀ ਜਾਂ ਕਿਸੇ ਸਿਆਸੀ ਪਾਰਟੀ ਨਾਲ ਗਠਜੋੜ ਕੀਤਾ ਜਾਵੇਗਾ। -ਏਜੰਸੀ