ਕਾਂਗਰਸ ਵੱਲੋਂ ਮੈਨੀਫੈਸਟੋ ‘ਬਿਹਾਰ ਬਦਲਾਵ ਪੱਤਰ-2020’ ਜਾਰੀ

ਕਾਂਗਰਸ ਵੱਲੋਂ ਮੈਨੀਫੈਸਟੋ ‘ਬਿਹਾਰ ਬਦਲਾਵ ਪੱਤਰ-2020’ ਜਾਰੀ

ਕਾਂਗਰਸ ਜਨਰਲ ਸਕੱਤਰ ਰਣਦੀਪ ਸੁਰਜੇਵਾਲਾ (ਵਿਚਾਲੇ), ਬਿਹਾਰ ਕਾਂਗਰਸ ਦੇ ਇੰਚਾਰਜ ਸ਼ਕਤੀ ਸਿੰਘ ਗੋਹਿਲ (ਸੱਜਿਓਂ ਦੂਜੇ) ਤੇ ਰਾਜ ਬੱਬਰ ਪਟਨਾ ਵਿੱਚ ਚੋਣ ਮੈਨੀਫੈਸਟੋ ਰਿਲੀਜ਼ ਕਰਦੇ ਹੋਏ। -ਫੋਟੋ: ਪੀਟੀਆਈ

ਪਟਨਾ, 21 ਅਕਤੂਬਰ

ਕਾਂਗਰਸ ਪਾਰਟੀ ਨੇ ਸੂਬੇ ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਅੱਜ ਇੱਥੇ ਆਪਣਾ ਮੈਨੀਫੈਸਟੋ ‘ਬਿਹਾਰ ਬਦਲਾਵ ਪੱਤਰ-2020’ ਜਾਰੀ ਕੀਤਾ ਹੈ। ਕਾਂਗਰਸ ਨੇ ਮੈਨੀਫੈਸਟੋ ਵਿੱਚ ਪੀਣਯੋਗ ਪਾਣੀ ਮੁਹੱਈਆ ਕਰਵਾਉਣ, ਕੁੜੀਆਂ ਨੂੰ ਪੋਸਟ-ਗ੍ਰੈਜੂੲੇਸ਼ਨ ਤੱਕ ਮੁਫ਼ਤ ਪੜ੍ਹਾਈ ਕਰਵਾਉਣ, ਕਿਸਾਨ ਕਰਜ਼ ਮੁਆਫ਼ੀ, ਬਿਜਲੀ ਬਿੱਲ ਮੁਆਫ਼ੀ, ਕਿਸਾਨਾਂ ਨੂੰ ਸਿੰਚਾਈ ਦੀਆਂ ਸਹੂਲਤਾਂ ਮੁਹੱਈਆ ਕਰਵਾਉਣ ਤੋਂ ਲੈ ਕੇ ਹੋਰ ਕਈ ਤਰ੍ਹਾਂ ਦੇ ਲੋਕ ਲੁਭਾਵਣੇ ਵਾਅਦੇ ਕੀਤੇ ਹਨ। ਕਾਂਗਰਸ ਬਿਹਾਰ ਵਿੱਚ ਵਿਰੋਧੀ ਮਹਾਗੱਠਬੰਧਨ ਦੀ ਅਹਿਮ ਭਾਈਵਾਲ ਹੈ। ਪਟਨਾ ਵਿੱਚ ਬਿਹਾਰ ਕਾਂਗਰਸ ਦੇ ਮੁੱਖ ਦਫ਼ਤਰ ਸਦਾਕਤ ਆਸ਼ਰਮ ਵਿੱਚ ਮੈਨੀਫੈਸਟੋ ਜਾਰੀ ਕਰਨ ਮੌਕੇ ਕਾਂਗਰਸ ਦੇ ਸੂਬਾ ਇੰਚਾਰਜ ਸ਼ਕਤੀਸਿੰਘ ਗੋਹਿਲ, ਬਿਹਾਰ ਕਾਂਗਰਸ ਚੋਣ ਪ੍ਰਬੰਧ ਕਮੇਟੀ ਦੇ ਚੇਅਰਮੈਨ ਅਤੇ ਪਾਰਟੀ ਦੇ ਬੁਲਾਰੇ ਰਣਦੀਪ ਸੁਰਜੇਵਾਲਾ ਅਤੇ ਸੀਨੀਅਰ ਕਾਂਗਰਸੀ ਆਗੂ ਰਾਜ ਬੱਬਰ ਮੌਜੂਦ ਸਨ। ਸ੍ਰੀ ਸੁਰਜੇਵਾਲਾ ਨੇ ਕਿਹਾ ਕਿ ਕਾਂਗਰਸ ਨੇ ਮੈਨੀਫੈਸਟੋ ਵਿੱਚ 12 ਮੁੱਖ ਨੁਕਤਿਆਂ ’ਤੇ ਜ਼ੋਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਬਣਨ ਦੀ ਸੂਰਤ ਵਿੱਚ ਰਾਜੀਵ ਗਾਂਧੀ ਕ੍ਰਿਸ਼ੀ ਨਿਆਏ ਯੋਜਨਾ ਲਾਗੂ ਕੀਤੀ ਜਾਵੇਗੀ। -ਆਈਏਐੱਨਐੱਸ

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਮੁੱਖ ਖ਼ਬਰਾਂ

ਪੰਜਾਬ ਵਿੱਚ ਰੇਲ ਗੱਡੀਆਂ ਦੀ ਆਵਾਜਾਈ ਸ਼ੁਰੂ

ਪੰਜਾਬ ਵਿੱਚ ਰੇਲ ਗੱਡੀਆਂ ਦੀ ਆਵਾਜਾਈ ਸ਼ੁਰੂ

ਬਣਾਂਵਾਲਾ ਤਾਪ ਘਰ ਵਿੱਚ ਪੁੱਜੀ ਕੋਲੇ ਵਾਲੀ ਗੱਡੀ, ਅੰਮ੍ਰਿਤਸਰ ਤੋਂ ਹਰਿ...

ਕਰੋਨਾ: ਸੁਪਰੀਮ ਕੋਰਟ ਵੱਲੋਂ ਦਿੱਲੀ ਤੇ ਗੁਜਰਾਤ ਸਰਕਾਰ ਦੀ ਖਿਚਾਈ

ਕਰੋਨਾ: ਸੁਪਰੀਮ ਕੋਰਟ ਵੱਲੋਂ ਦਿੱਲੀ ਤੇ ਗੁਜਰਾਤ ਸਰਕਾਰ ਦੀ ਖਿਚਾਈ

ਕੇਂਦਰ ਸ਼ਾਸਿਤ ਪ੍ਰਦੇਸ਼ਾਂ ਤੇ ਸੂਬਾ ਸਰਕਾਰਾਂ ਤੋਂ ਵੀਰਵਾਰ ਤੱਕ ਸਟੇਟਸ ਰਿ...

ਕੱਟੜਾ-ਦਿੱਲੀ ਐਕਸਪ੍ਰੈੱਸਵੇਅ ਰੋਡ ਪ੍ਰਾਜੈਕਟ 2023 ’ਚ ਪੂਰਾ ਹੋਵੇਗਾ: ਜਿਤੇਂਦਰ ਸਿੰਘ

ਕੱਟੜਾ-ਦਿੱਲੀ ਐਕਸਪ੍ਰੈੱਸਵੇਅ ਰੋਡ ਪ੍ਰਾਜੈਕਟ 2023 ’ਚ ਪੂਰਾ ਹੋਵੇਗਾ: ਜਿਤੇਂਦਰ ਸਿੰਘ

ਅੰਮ੍ਰਿਤਸਰ ਤੇ ਕੱਟੜਾ ਵਿਚਾਲੇ ਸੰਪਰਕ ਬਣਨ ਨਾਲ ਸੈਰ ਸਪਾਟੇ ਨੂੰ ਮਿਲੇਗਾ...

ਸ਼ਹਿਰ

View All