ਨਵੀਂ ਦਿੱਲੀ, 6 ਸਤੰਬਰ
ਕਾਂਗਰਸ ਪਾਰਟੀ ਨੇ ਤਿੰਨੋਂ ਖੇਤੀਬਾੜੀ ਕਾਨੂੰਨਾਂ ਖ਼ਿਲਾਫ਼ ਕਿਸਾਨਾਂ ਵੱਲੋਂ 27 ਸਤੰਬਰ ਨੂੰ ਦਿੱਤੇ ਗਏ ‘ਭਾਰਤ ਬੰਦ’ ਨੂੰ ਪੂਰੀ ਹਮਾਇਤ ਦੇਣ ਦਾ ਫ਼ੈਸਲਾ ਕੀਤਾ ਹੈ। ਗ਼ੌਰਤਲਬ ਹੈ ਕਿ ਪਾਰਟੀ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਸ਼ੁਰੂ ਤੋਂ ਹੀ ਕਿਸਾਨ ਅੰਦੋਲਨ ਦੇ ਹੱਕ ਵਿੱਚ ਆਵਾਜ਼ ਬੁਲੰਦ ਕਰਦੇ ਹਨ।
ਰਾਹੁਲ ਨੇ ਟਵੀਟ ਕਰਦਿਆਂ ਕਿਹਾ,‘ਭਾਰਤ ਦੀ ਕਿਸਮਤ ਬਣਾਉਣ ਵਾਲਾ ਕਿਸਾਨ ਮੂਹਰਲੀਆਂ ਸਫ਼ਾਂ ’ਤੇ ਬੇਖੌਫ ਡਟਿਆ ਹੋਇਆ ਹੈ।’ ਕਾਂਗਰਸ ਦੇ ਪ੍ਰਦਰਸ਼ਨਾਂ ਬਾਰੇ ਕਮੇਟੀ ਦੇ ਨਵੇਂ ਬਣਾਏ ਪ੍ਰਧਾਨ ਦਿਗਵਿਜੇ ਸਿੰਘ ਨੇ ਕਿਹਾ ਕਿ ਕਿਸਾਨ ਮਹਾਪੰਚਾਇਤ ਨੇ 27 ਸਤੰਬਰ ਨੂੰ ‘ਭਾਰਤ ਬੰਦ’ ਦਾ ਐਲਾਨ ਕੀਤਾ ਹੈ। ਸਾਰੀਆਂ ਵਿਰੋਧੀ ਪਾਰਟੀਆਂ ਇਸ ਦੀ ਸਫ਼ਲਤਾ ਯਕੀਨੀ ਬਣਾਉਣ ਦਾ ਯਤਨ ਕਰਨ। ਜ਼ਿਕਰਯੋਗ ਹੈ ਕਿ ਕਿਸਾਨਾਂ ਨੇ 27 ਸਤੰਬਰ ਨੂੰ ਤਿੰਨੋਂ ਖੇਤੀ ਕਾਨੂੰਨਾਂ ਖ਼ਿਲਾਫ਼ ਰੋਸ ਵਜੋਂ ਮੁਕੰਮਲ ਭਾਰਤ ਬੰਦ ਦਾ ਐਲਾਨ ਕੀਤਾ ਹੋਇਆ ਹੈ। -ਆਈਏਐੱਨਐੱਸ