ਕਾਂਗਰਸ ਦੀ ‘ਵੋਟ ਚੋਰ ਗੱਦੀ ਛੋੜ’ ਮਹਾ ਰੈਲੀ ਅੱਜ
ਇਥੋਂ ਦੇ ਰਾਮਲੀਲਾ ਮੈਦਾਨ ਵਿੱਚ ਭਲਕੇ ‘ਵੋਟ ਚੋਰ ਗੱਦੀ ਛੋੜ’ ਮਹਾ ਰੈਲੀ ਤੋਂ ਪਹਿਲਾਂ ਕਾਂਗਰਸ ਦੇ ਸੀਨੀਅਰ ਆਗੂ ਕੇ ਸੀ ਵੇਣੂਗੋਪਾਲ ਨੇ ਚੋਣ ਕਮਿਸ਼ਨ ’ਤੇ ਵਰ੍ਹਦਿਆਂ ਕਿਹਾ ਕਿ ਦੇਸ਼ ਵਿੱਚ ਚੋਣਾਂ ਕਰਵਾਉਣ ਲਈ ‘ਨਿਰਪੱਖ ਅੰਪਾਇਰ’ ਦੀ ਘਾਟ ਹੈ। ਕਾਂਗਰਸ ਪ੍ਰਧਾਨ...
Advertisement
ਇਥੋਂ ਦੇ ਰਾਮਲੀਲਾ ਮੈਦਾਨ ਵਿੱਚ ਭਲਕੇ ‘ਵੋਟ ਚੋਰ ਗੱਦੀ ਛੋੜ’ ਮਹਾ ਰੈਲੀ ਤੋਂ ਪਹਿਲਾਂ ਕਾਂਗਰਸ ਦੇ ਸੀਨੀਅਰ ਆਗੂ ਕੇ ਸੀ ਵੇਣੂਗੋਪਾਲ ਨੇ ਚੋਣ ਕਮਿਸ਼ਨ ’ਤੇ ਵਰ੍ਹਦਿਆਂ ਕਿਹਾ ਕਿ ਦੇਸ਼ ਵਿੱਚ ਚੋਣਾਂ ਕਰਵਾਉਣ ਲਈ ‘ਨਿਰਪੱਖ ਅੰਪਾਇਰ’ ਦੀ ਘਾਟ ਹੈ। ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ, ਰਾਹੁਲ ਗਾਂਧੀ, ਪ੍ਰਿਯੰਕਾ ਗਾਂਧੀ, ਜੈਰਾਮ ਰਮੇਸ਼, ਸਚਿਨ ਪਾਇਲਟ ਤੇ ਹੋਰ ਪਾਰਟੀ ਆਗੂ ਇਸ ਰੈਲੀ ਵਿੱਚ ਹਿੱਸਾ ਲੈਣਗੇ। ਵੇਣੂਗੋਪਾਲ ਨੇ ਦੋਸ਼ ਲਾਇਆ ਕਿ ਚੋਣ ਕਮਿਸ਼ਨ ਭਾਜਪਾ ਦਾ ਪੱਖ ਪੂਰ ਰਿਹਾ ਹੈ ਅਤੇ ਵਿਰੋਧੀ ਧਿਰ ਦੀਆਂ ਸ਼ਿਕਾਇਤਾਂ ਨੂੰ ਅਣਗੌਲਿਆ ਕਰ ਰਿਹਾ ਹੈ। ਵੇਣੂਗੋਪਾਲ ਨੇ ਦੱਸਿਆ ਕਿ ਕਾਂਗਰਸ ਨੇ ‘ਵੋਟ ਚੋਰੀ’ ਦੇ ਮੁੱਦੇ ’ਤੇ ਦੇਸ਼ ਭਰ ਤੋਂ 5 ਕਰੋੜ ਲੋਕਾਂ ਦੇ ਦਸਤਖ਼ਤ ਇਕੱਠੇ ਕੀਤੇ ਹਨ, ਜੋ ਜਲਦ ਹੀ ਰਾਸ਼ਟਰਪਤੀ ਨੂੰ ਸੌਂਪੇ ਜਾਣਗੇ। ਰਾਹੁਲ ਗਾਂਧੀ ਨੇ ਪ੍ਰੈੱਸ ਕਾਨਫਰੰਸਾਂ ਰਾਹੀਂ ਵੋਟਰ ਸੂਚੀਆਂ ਵਿੱਚ ਗੜਬੜੀ ਅਤੇ ਦੋਹਰੀਆਂ ਵੋਟਾਂ ਦਾ ਪਰਦਾਫਾਸ਼ ਕੀਤਾ ਸੀ।
Advertisement
Advertisement
×

