DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਕਾਂਗਰਸ ਹਿੰਦੂ ਸਮਾਜ ਵਿੱਚ ਅੱਗ ਲਾ ਕੇ ਰੱਖਣਾ ਚਾਹੁੰਦੀ ਹੈ, ਹਰਕੇ ਚੋਣ ਵਿੱਚ ਇਸੇ ਫਾਰਮੂਲੇ ਨੂੰ ਲਾਗੂ ਕਰਦੀ ਹੈ: ਮੋਦੀ

ਮਹਾਰਾਸ਼ਟਰ ਦੇ ਲੋਕਾਂ ਨੂੰ ਕਾਂਗਰਸ ਦੀਆਂ ਨਫ਼ਰਤੀ ਸਾਜ਼ਿਸ਼ਾਂ ਨੂੰ ਨਾਕਾਮ ਕਰਨ ਲਈ ਹਰਿਆਣਾ ਦੇ ਰਾਹ ’ਤੇ ਤੁਰਨ ਦਾ ਹੋਕਾ ਦਿੱਤਾ; ਪ੍ਰਧਾਨ ਮੰਤਰੀ ਦੇ ਸਿਆਸੀ ਭਾਸ਼ਣ ਤੇ ਵਿਰੋਧੀ ਧਿਰ ’ਤੇ ਹਮਲੇ ਲਈ ਸਰਕਾਰੀ ਪ੍ਰੋਗਰਾਮ ਦਾ ਇਸਤੇਮਾਲ ਕਿਉਂ?: ਕਾਂਗਰਸ
  • fb
  • twitter
  • whatsapp
  • whatsapp
Advertisement

ਨਵੀਂ ਦਿੱਲੀ, 9 ਅਕਤੂਬਰ

Congress an irresponsible party, factory to spread hatred: PM Modi ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਕਿਹਾ ਕਿ ਮੁਸਲਮਾਨਾਂ ਦੀ ਜਾਤੀ ਦੀ ਗੱਲ ਆਉਂਦੇ ਹੀ ਕਾਂਗਰਸ ਦੇ ਮੂੰਹ ’ਤੇ ਤਾਲਾ ਲੱਗ ਜਾਂਦਾ ਹੈ ਪਰ ਹਿੰਦੂ ਸਮਾਜ ਦੀ ਗੱਲ ਆਉਂਦੇ ਹੀ ਉਹ ਚਰਚਾ ਜਾਤੀ ਤੋਂ ਹੀ ਸ਼ੁਰੂ ਕਰਦੀ ਹੈ ਕਿਉਂਕਿ ਉਹ ਜਾਣਦੀ ਹੈ ਕਿ ਹਿੰਦੂ ਜਿੰਨਾ ਵੰਡਿਆ ਜਾਵੇਗਾ, ਓਨਾ ਹੀ ਕਾਂਗਰਸ ਦਾ ਫਾਇਦਾ ਹੋਵੇਗਾ। ਉਨ੍ਹਾਂ ਮਹਾਰਾਸ਼ਟਰ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਕਾਂਗਰਸ ਤੇ ਸ਼ਹਿਰੀ ਨਕਸਲੀਆਂ ਦੀਆਂ ਨਫ਼ਰਤੀ ਸਾਜ਼ਿਸ਼ਾਂ ਨੂੰ ਨਾਕਾਮ ਕਰਨ ਲਈ ਸੂਬੇ ਦੀ ਜਨਤਾ ਵੀ ਹਰਿਆਣਾ ਵਾਲੇ ਰਾਹ ’ਤੇ ਤੁਰੇ। ਪ੍ਰਧਾਨ ਮੰਤਰੀ ਨੇ ਦੋਸ਼ ਲਾਇਆ ਕਿ ਕਾਂਗਰਸ ਕਿਸੇ ਵੀ ਤਰ੍ਹਾਂ ਤੋਂ ਹਿੰਦੂ ਸਮਾਜ ਵਿੱਚ ਅੱਗ ਲਾ ਕੇ ਰੱਖਣਾ ਚਾਹੁੰਦੀ ਹੈ ਅਤੇ ਭਾਰਤ ਵਿੱਚ ਜਿੱਥੇ ਵੀ ਚੋਣਾਂ ਹੁੰਦੀਆਂ ਹਨ ਉਹ ਇਸੇ ਫਾਰਮੂਲੇ ਨੂੰ ਲਾਗੂ ਕਰਦੀ ਹੈ। ਮਹਾਰਾਸ਼ਟਰ ਵਿੱਚ 7600 ਕਰੋੜ ਰੁਪਏ ਤੋਂ ਵੱਧ ਦੇ ਵੱਖ ਵੱਖ ਵਿਕਾਸ ਪ੍ਰਾਜੈਕਟਾਂ ਦੇ ਵੀਡੀਓ ਕਾਨਫਰੰਸਿੰਗ ਰਾਹੀਂ ਨੀਂਹ ਪੱਥਰ ਰੱਖਣ ਤੋਂ ਬਾਅਦ ਆਪਣੇ ਸੰਬੋਧਨ ਵਿੱਚ ਮੋਦੀ ਨੇ ਭਰੋਸਾ ਪ੍ਰਗਟਾਇਆ ਕਿ ਸਮਾਜ ਨੂੰ ਤੋੜਨ ਦੀ ਇਸ ਕੋਸ਼ਿਸ਼ ਨੂੰ ਸੂਬੇ ਦੀ ਜਨਤਾ ਨਾਕਾਮ ਕਰੇਗੀ। ਉਨ੍ਹਾਂ ਇਸ ਸਰਕਾਰੀ ਪ੍ਰੋਗਰਾਮ ਵਿੱਚ ਮਹਾਰਾਸ਼ਟਰ ਦੇ ਲੋਕਾਂ ਨੂੰ ਦੇਸ਼ ਦੇ ਵਿਕਾਸ ਨੂੰ ਸਭ ਤੋਂ ਉੱਪਰ ਰੱਖਦੇ ਹੋਏ ਅਤੇ ਇਕਜੁੱਟ ਹੋ ਕੇ ਭਾਜਪਾ ਅਤੇ ਉਸ ਦੇ ਗੱਠਜੋੜ ਮਹਾਯੂਤੀ ਦੇ ਪੱਖ ਵਿੱਚ ਵੋਟ ਪਾਉਣ ਦੀ ਅਪੀਲ ਕੀਤੀ। ਹਰਿਆਣਾ ਦੇ ਚੋਣ ਨਤੀਜਿਆਂ ਦਾ ਜ਼ਿਕਰ ਕਰਦੇ ਹੋਏ ਮੋਦੀ ਨੇ ਕਿਹਾ ਕਿ ਇਨ੍ਹਾਂ ਨਤੀਜਿਆਂ ਨੇ ਦੱਸ ਦਿੱਤਾ ਹੈ ਕਿ ਅੱਜ ਦੇਸ਼ ਦਾ ਮਿਜ਼ਾਜ ਕੀ ਹੈ। ਉਨ੍ਹਾਂ ਕਿਹਾ, ‘‘ਕਾਂਗਰਸ ਦਾ ਪੂਰਾ ਈਕੋਸਿਸਟਮ, ਅਰਬਨ ਨਕਸਲ ਦਾ ਪੂਰਾ ਗਰੋਹ....ਜਨਤਾ ਨੂੰ ਗੁੰਮਰਾਹ ਕਰਨ ਵਿੱਚ ਲੱਗਿਆ ਸੀ ਪਰ ਉਸ ਦੀਆਂ ਸਾਰੀਆਂ ਸਾਜ਼ਿਸ਼ਾਂ ਨਾਕਾਮ ਹੋ ਗਈਆਂ। ਉਨ੍ਹਾਂ ਦਲਿਤਾਂ ਵਿਚਾਲੇ ਝੂਠ ਫੈਲਾਉਣ ਦੀ ਕੋਸ਼ਿਸ਼ ਕੀਤੀ ਪਰ ਦਲਿਤ ਸਮਾਜ ਨੇ ਉਨ੍ਹਾਂ ਦੇ ਖ਼ਤਰਨਾਕ ਇਰਾਦਿਆਂ ਨੂੰ ਭਾਂਪ ਲਿਆ। ਦਲਿਤਾਂ ਨੂੰ ਅਹਿਸਾਸ ਹੋ ਗਿਆ ਕਿ ਕਾਂਗਰਸ ਉਨ੍ਹਾਂ ਦਾ ਰਾਖਵਾਂਕਰਨ ਖੋਹ ਕੇ ਆਪਣੇ ਵੋਟ ਬੈਂਕ ਨੂੰ ਵੰਡਣਾ ਚਾਹੁੰਦੀ ਹੈ।’’ ਉਨ੍ਹਾਂ ਕਿਹਾ ਕਿ ਹਰਿਆਣਾ ਦੇ ਦਲਿਤ ਵਰਗ ਨੇ ਭਾਜਪਾ ਦਾ ਰਿਕਾਰਡ ਸਮਰਥਨ ਕੀਤਾ ਤਾਂ ਹੋਰ ਪੱਛੜਾ ਵਰਗ ਨੇ ਵੀ ਭਰੋਸਾ ਪ੍ਰਗਟਾਇਆ। ਉਨ੍ਹਾਂ ਕਿਹਾ, ‘‘ਕਾਂਗਰਸ ਦੀ ਨੀਤੀ ਹੈ, ਹਿੰਦੂਆਂ ਦੀ ਇਕ ਜਾਤੀ ਨੂੰ ਦੂਜੀ ਜਾਤੀ ਨਾਲ ਲੜਾਓ।’’

Advertisement

ਉੱਧਰ, ਕਾਂਗਰਸ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਹਮਲੇ ਨੂੰ ਲੈ ਕੇ ਉਨ੍ਹਾਂ ’ਤੇ ਮੋੜਵਾਂ ਹਮਲਾ ਕੀਤਾ ਅਤੇ ਦੋਸ਼ ਲਗਾਇਆ ਕਿ ਉਹ ਸਿਆਸੀ ਭਾਸ਼ਣ ਤੇ ਵਿਰੋਧੀ ਧਿਰ ’ਤੇ ਹਮਲਾ ਕਰਨ ਵਾਸਤੇ ਸਰਕਾਰੀ ਪ੍ਰੋਗਰਾਮ ਦਾ ਇਸਤੇਮਾਲ ਕਰਦੇ ਹਨ ਜਦਕਿ ਇਸ ਲਈ ਉਹ ਭਾਜਪਾ ਦਾ ਪਲੈਟਫਾਰਮ ਦਾ ਇਸਤੇਮਾਲ ਕਰ ਸਕਦੇ ਹਨ। ਪਾਰਟੀ ਦੇ ਮੀਡੀਆ ਵਿੰਗ ਦੇ ਮੁਖੀ ਪਵਨ ਖੇੜਾ ਨੇ ਇਹ ਵੀ ਕਿਹਾ ਕਿ ਕਰਦਾਤਾਵਾਂ ਦੇ ਪੈਸੇ ਦਾ ਇਸਤੇਮਾਲ ਸਿਆਸੀ ਭਾਸ਼ਣ ਦੇਣ ਲਈ ਨਹੀਂ ਕੀਤਾ ਜਾ ਸਕਦਾ ਅਤੇ ਨਾ ਹੀ ਕਰਨਾ ਚਾਹੀਦਾ ਹੈ। -ਪੀਟੀਆਈ

Advertisement
×