ਹਿਮਾਚਲ ਪ੍ਰਦੇਸ਼ ਵਿੱਚ ਕਾਂਗਰਸ ਬਣਾਏਗੀ ਸਰਕਾਰ, 40 ਸੀਟਾਂ ਜਿੱਤੀਆਂ : The Tribune India

ਹਿਮਾਚਲ ਪ੍ਰਦੇਸ਼ ਵਿੱਚ ਕਾਂਗਰਸ ਬਣਾਏਗੀ ਸਰਕਾਰ, 40 ਸੀਟਾਂ ਜਿੱਤੀਆਂ

ਸੂਬੇ ਵਿੱਚ ‘ਰਿਵਾਜ ਨਹੀਂ ਰਾਜ ਬਦਲਿਆ’, ਕਾਂਗਰਸ ਨੂੰ ਮਿਲਿਆ ਸਪਸ਼ਟ ਬਹੁਮਤ

ਹਿਮਾਚਲ ਪ੍ਰਦੇਸ਼ ਵਿੱਚ ਕਾਂਗਰਸ ਬਣਾਏਗੀ ਸਰਕਾਰ, 40 ਸੀਟਾਂ ਜਿੱਤੀਆਂ

ਹਿਮਾਚਲ ਪ੍ਰਦੇਸ਼ ਕਾਂਗਰਸ ਦੀ ਪ੍ਰਧਾਨ ਪ੍ਰਤਿਭਾ ਸਿੰਘ ਨੂੰ ਪਾਰਟੀ ਨੇਤਾ ਮਿਲਦੇ ਹੋਏ।

ਸ਼ਿਮਲਾ, 8 ਦਸੰਬਰ

ਪਹਾੜੀ ਰਾਜ ਹਿਮਾਚਲ ਪ੍ਰਦੇਸ਼ ਦੇ ਲੋਕਾਂ ਨੇ ਹਰ ਪੰਜ ਸਾਲ ਮਗਰੋਂ ਸੂਬੇ ਵਿੱਚ ਸਰਕਾਰ ਬਦਲਣ ਦੀ ਆਪਣੀ ਰਵਾਇਤ ਨੂੰ ਕਾਇਮ ਰੱਖਦਿਆਂ ਐਤਕੀਂ ਕਾਂਗਰਸ ਵਿੱਚ ਵਿਸ਼ਵਾਸ ਜਤਾਇਆ ਹੈ। ਕਾਂਗਰਸ 68 ਮੈਂਬਰੀ ਵਿਧਾਨ ਸਭਾ ਵਿੱਚ 40 ਸੀਟਾਂ ਜਿੱਤਣ ਵਿੱਚ ਕਾਮਯਾਬ ਰਹੀ। ਸੂਬੇ ਵਿੱਚ ਮੁੜ ਸਰਕਾਰ ਬਣਾਉਣ ਦਾ ਦਾਅਵਾ ਕਰਨ ਵਾਲੀ ਭਾਜਪਾ 25 ਸੀਟਾਂ ਹੀ ਜਿੱਤ ਸਕੀ। ਇਸ ਦੌਰਾਨ ਤਿੰਨ ਅਜ਼ਾਦ ਉਮੀਦਵਾਰ ਵੀ ਜੇਤੂ ਰਹੇ। ਸਾਰੀਆਂ ਸੀਟਾਂ ਤੋਂ ਚੋਣ ਲੜਨ ਵਾਲੀ ਆਮ ਆਦਮੀ ਪਾਰਟੀ ਖਾਤਾ ਖੋਲ੍ਹਣ ਵਿੱਚ ਵੀ ਨਾਕਾਮ ਰਹੀ ਕਈ ਥਾਵਾਂ ’ਤੇ ਉਸ ਦੇ ਉਮੀਦਵਾਰਾਂ ਨੂੰ ਨੋਟਾ ਤੋਂ ਵੀ ਘੱਟ ਵੋਟਾਂ ਮਿਲੀਆਂ। ਇਸ ਦੌਰਾਨ ਕਾਂਗਰਸ ਨੇ ਚੋਣ ਨਤੀਜਿਆਂ ਮਗਰੋਂ ਆਪਣੇ ਨਵੇਂ ਚੁਣੇ ਵਿਧਾਇਕਾਂ ਦੀ ਚੰਡੀਗੜ੍ਹ ਵਿੱਚ ਮੀਟਿੰਗ ਕਰਕੇ ਕਾਂਗਰਸ ਪ੍ਰਧਾਨ ਨੂੰ ਪਾਰਟੀ ਵਿਧਾਇਕ ਦਲ ਦਾ ਆਗੂ ਚੁਣਨ ਦੇ ਅਧਿਕਾਰ ਦਿੱਤੇ ਹਨ।ਕਾਂਗਰਸ ਆਗੂ ਰਾਹੁਲ ਗਾਂਧੀ ਨੇ ਪਾਰਟੀ ਨੂੰ ਮਿਲੀ ‘ਫੈਸਲਾਕੁਨ ਜਿੱਤ’ ਲਈ ਹਿਮਾਚਲ ਪ੍ਰਦੇਸ਼ ਦੇ ਲੋਕਾਂ ਨੂੰ ਵਧਾਈ ਦਿੰਦਿਆਂ ਯਕੀਨ ਦਿਵਾਇਆ ਕਿ ਪਾਰਟੀ ਵੱਲੋਂ ਕੀਤਾ ਹਰ ਵਾਅਦਾ ਪੂਰਾ ਕੀਤਾ ਜਾਵੇਗਾ। 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸ਼ਹਿਰ

View All