ਕਾਂਗਰਸ ਨੇ ਹਿਮਾਚਲ ਪ੍ਰਦੇਸ਼ ’ਚ ਜਿੱਤੇ ਆਪਣੇ ਵਿਧਾਇਕਾਂ ਨੂੰ ਚੰਡੀਗੜ੍ਹ ਸੱਦਿਆ : The Tribune India

ਕਾਂਗਰਸ ਨੇ ਹਿਮਾਚਲ ਪ੍ਰਦੇਸ਼ ’ਚ ਜਿੱਤੇ ਆਪਣੇ ਵਿਧਾਇਕਾਂ ਨੂੰ ਚੰਡੀਗੜ੍ਹ ਸੱਦਿਆ

ਕਾਂਗਰਸ ਨੇ ਹਿਮਾਚਲ ਪ੍ਰਦੇਸ਼ ’ਚ ਜਿੱਤੇ ਆਪਣੇ ਵਿਧਾਇਕਾਂ ਨੂੰ ਚੰਡੀਗੜ੍ਹ ਸੱਦਿਆ

ਅਦਿਤੀ ਟੰਡਨ

ਨਵੀਂ ਦਿੱਲੀ, 8 ਦਸੰਬਰ

ਕਾਂਗਰਸ ਹਾਈ ਕਮਾਂਡ ਨੇ ਹਿਮਾਚਲ ਪ੍ਰਦੇਸ਼ ਦੇ ਸਾਰੇ ਚੁਣੇ ਵਿਧਾਇਕਾਂ ਨੂੰ ਜਲਦ ਤੋਂ ਜਲਦ ਚੰਡੀਗੜ੍ਹ ਪਹੁੰਚਣ ਦੇ ਨਿਰਦੇਸ਼ ਦਿੱਤੇ ਹਨ। ਪਾਰਟੀ ਦੇ ਸੂਤਰਾਂ ਨੇ ਦੱਸਿਆ ਕਿ ਆਉਣ ਵਾਲੇ ਵਿਧਾਇਕਾਂ ਲਈ ਮੁਹਾਲੀ ਵਿੱਚ ਵੱਡਾ ਹੋਟਲ ਬੁੱਕ ਕੀਤਾ ਗਿਆ ਹੈ। ਹਿਮਾਚਲ ਲਈ ਏਆਈਸੀਸੀ ਦੇ ਅਬਜ਼ਰਵਰ ਭੁਪੇਸ਼ ਬਘੇਲ ਅਤੇ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਚੰਡੀਗੜ੍ਹ ਵਿੱਚ ਵਿਧਾਇਕਾਂ ਨਾਲ ਮੀਟਿੰਗ ਕਰਨਗੇ ਅਤੇ ਅਗਲੀ ਰਣਨੀਤੀ ਉਲੀਕਣਗੇ। ਸੂਤਰਾਂ ਨੇ ਕਿਹਾ ਕਿ ਪਾਰਟੀ ਕੋਲ ਬਹੁਮਤ ਹੈ ਤੇ ਉਸ ਦੇ ਵਿਧਾਇਕਾਂ ਦੇ ਟੁੱਟਣ ਦਾ ਡਰ ਵੀ ਨਹੀਂ। ਇਸ ਲਈ ਕਾਂਗਰਸ ਸ਼ਾਸਤ ਰਾਜਸਥਾਨ ਜਾਂ ਛੱਤੀਸਗੜ੍ਹ ਵਿੱਚ ਵਿਧਾਇਕਾਂ ਨੂੰ ਤੁਰੰਤ ਤਬਦੀਲ ਕਰਨ ਦੀ ਕੋਈ ਯੋਜਨਾ ਨਹੀਂ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸ਼ਹਿਰ

View All