ਨਵੀਂ ਦਿੱਲੀ, 28 ਅਗਸਤ
ਕਾਂਗਰਸ ਪ੍ਰਧਾਨ ਦੀ ਚੋਣ 17 ਅਕਤੂਬਰ ਨੂੰ ਹੋਵੇਗੀ ਤੇ ਵੋਟਾਂ ਦੀ ਗਿਣਤੀ 19 ਅਕਤੂਬਰ ਨੂੰ ਹੋਵੇਗੀ। ਇਸ ਬਾਰੇ ਨੋਟੀਫਿਕੇਸ਼ਨ 22 ਸਤੰਬਰ ਨੂੰ ਜਾਰੀ ਕੀਤਾ ਜਾਵੇਗਾ। ਸੂਤਰਾਂ ਮੁਤਬਕ ਚੋਣ ਲਈ ਨਾਮਜ਼ਦਗੀ ਪ੍ਰਕਿਰਿਆ 24 ਸਤੰਬਰ ਤੋਂ ਸ਼ੁਰੂ ਹੋਵੇਗੀ ਤੇ ਇਸ ਦੀ ਆਖਰੀ ਤਰੀਕ 30 ਸਤੰਬਰ ਹੋਵੇਗੀ।ਇਹ ਫ਼ੈਸਲਾ ਕਾਂਗਰਸ ਦੀ ਨੀਤੀ ਬਣਾਉਣ ਵਾਲੀ ਸਿਖ਼ਰਲੀ ਸੰਸਥਾ ਕਾਂਗਰਸ ਵਰਕਿੰਗ ਕਮੇਟੀ (ਸੀਡਬਲਿਊਸੀ) ਦੀ ਅੱਜ ਬਾਅਦ ਦੁਪਹਿਰ ਆਨਲਾਈਨ ਹੋਈ ਮੀਟਿੰਗ ਵਿੱਚ ਕੀਤਾ ਗਿਆ, ਜਿਸ ਵਿਚ ਪਾਰਟੀ ਪ੍ਰਧਾਨ ਦੀ ਚੋਣ ਨਾਲ ਜੁੜੇ ਪ੍ਰੋਗਰਾਮ ਨੂੰ ਮਨਜ਼ੂਰੀ ਦਿੱਤੀ ਗਈ।