ਮਾਂਡਿਆ (ਕਰਨਾਟਕ), 8 ਅਕਤੂਬਰ
ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਅੱਜ ਭਾਰਤ ਜੋੜੋ ਯਾਤਰਾਂ ਦੌਰਾਨ ਉਨ੍ਹਾਂ ਸ਼ੰਕਿਆਂ ਨੂੰ ਖਾਰਜ ਕਰ ਦਿੱਤਾ ਕਿ ਗਾਂਧੀ ਪਰਿਵਾਰ ਪਾਰਟੀ ਦੇ ਅਗਲੇ ਪ੍ਰਧਾਨ ਨੂੰ ਰਿਮੋਟ ਕੰਟਰੋਲ ਨਾਲ ਚਲਾ ਸਕਦਾ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਦੇ ਅਹੁਦੇ ਲਈ ਚੋਣ ਲੜ ਰਹੇ ਦੋਵੇਂ ਉਮੀਦਵਾਰ ਮੱਲਿਕਾਰਜੁਨ ਖੜਗੇ ਅਤੇ ਸ਼ਸ਼ੀ ਥਰੂਰ ਮਜ਼ਬੂਤ ਅਤੇ ਚੰਗੀ ਸਮਝ ਵਾਲੇ ਵਿਅਕਤੀ ਹਨ। ਇੋਸ ਤੋਂ ਪਹਿਲਾਂ ਕਾਂਗਰਸ ਨੇਤਾ ਨੇ ਕਿਹਾ ਕਿ ਸਿਰਫ਼ ਹਿੰਦੀ ਨੂੰ ਰਾਸ਼ਟਰੀ ਭਾਸ਼ਾ ਬਣਾਉਣ ਦਾ ਕੋਈ ਇਰਾਦਾ ਨਹੀਂ ਹੈ ਅਤੇ ਕੰਨੜ ਵਰਗੀਆਂ ਖੇਤਰੀ ਭਾਸ਼ਾਵਾਂ ਦੀ ਪਛਾਣ ਨੂੰ ਕੋਈ ਖ਼ਤਰਾ ਨਹੀਂ ਹੈ।