ਤਿਰੂਵਨੰਤਪੁਰਮ, 11 ਸਤੰਬਰ
ਕੇਰਲ ਵਿੱਚ ਕਾਂਗਰਸ ਦੀ ‘ਭਾਰਤ ਜੋੜੋ ਯਾਤਰਾ’ ਦਾ 19 ਦਿਨਾਂ ਸਫ਼ਰ ਅੱਜ ਸਵੇਰੇ ਰਾਜਧਾਨੀ ਤਿਰੂਵਨੰਤਪੁਰਮ ਦੇ ਪਾਰੱਸਾਲਾ ਤੋਂ ਸ਼ੁਰੂ ਹੋ ਗਿਆ। ਕੇਰਲ ਪ੍ਰਦੇਸ਼ ਕਾਂਗਰਸ ਕਮੇਟੀ (ਕੇਪੀਸੀਸੀ) ਦੇ ਪ੍ਰਧਾਨ ਅਤੇ ਸੰਸਦ ਮੈਂਬਰ ਕੇ. ਸੁਧਾਕਰਨ, ਰਾਜ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਵੀਡੀ ਸਤੀਸ਼ਾਨ ਅਤੇ ਆਲ ਇੰਡੀਆ ਕਾਂਗਰਸ ਕਮੇਟੀ (ਏਆਈਸੀਸੀ) ਦੇ ਜਨਰਲ ਸਕੱਤਰ ਤਾਰਿਕ ਅਨਵਰ ਅਤੇ ਪਾਰਟੀ ਦੇ ਹੋਰ ਸੀਨੀਅਰ ਨੇਤਾਵਾਂ ਨੇ ਰਸਮੀ ਤੌਰ ‘ਤੇ ਰਾਹੁਲ ਗਾਂਧੀ ਦਾ ਸਵਾਗਤ ਕੀਤਾ, ਜਿਸ ਤੋਂ ਬਾਅਦ ਕੇਰਲ ਵਿੱਚ ਯਾਤਰਾ ਸ਼ੁਰੂ ਹੋਈ।